ਕਾਠਮੰਡੂ ਤੋਂ ਉਡਾਨ ਭਰਦਿਆਂ ਹੀ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ
ਕਾਠਮੰਡੂ/ਬਿਊਰੋ ਨਿਊਜ਼
ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਚ ਇਕ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਇਸ ਜਹਾਜ਼ ਵਿਚ ਸਵਾਰ 19 ਵਿਅਕਤੀਆਂ ਵਿਚੋਂ 18 ਵਿਅਕਤੀਆਂ ਦੀ ਮੌਤ ਹੋ ਗਈ ਹੈ। ਜ਼ਖ਼ਮੀ ਹੋਏ ਪਾਇਲਟ ਕੈਪਟਨ ਮਨੀਸ਼ ਸਾਕਯ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਜਹਾਜ਼ ਕਾਠਮੰਡੂ ਤੋਂ ਪੋਖਰਾ ਜਾ ਰਿਹਾ ਸੀ। ਮਿਲੀ ਜਾਣਕਾਰੀ ਮੁਤਾਬਕ ਇਸ ਜਹਾਜ਼ ਨੇ ਤਿ੍ਰਭੁਵਨ ਏਅਰਪੋਰਟ ਤੋਂ ਉਡਾਨ ਭਰੀ ਸੀ ਅਤੇ ਇਸ ਤੋਂ ਕੁਝ ਦੇਰ ਬਾਅਦ ਹੀ ਇਹ ਜਹਾਜ਼ ਹਾਦਸਾ ਗ੍ਰਸਤ ਹੋ ਗਿਆ। ਪੁਲਿਸ ਅਤੇ ਫਾਇਰ ਫਾਈਟਰਸ ਦੀ ਟੀਮ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਰੈਸਕਿਊ ਅਪਰੇਸ਼ਨ ਚਲਾਇਆ।![](https://parvasinewspaper.com/wp-content/uploads/2024/07/Nepal.jpg)
![](https://parvasinewspaper.com/wp-content/uploads/2024/07/Nepal.jpg)