13.8 C
Toronto
Thursday, April 16, 2026
spot_img
HomeਕੈਨੇਡਾFront‘ਇੰਡੀਆ’ ਗਠਜੋੜ ਦੇ ਸੰਸਦ ਮੈਂਬਰਾਂ ਵਲੋਂ ਕੇਂਦਰੀ ਬਜਟ ਵਿਰੁੱਧ ਰੋਸ ਪ੍ਰਦਰਸ਼ਨ

‘ਇੰਡੀਆ’ ਗਠਜੋੜ ਦੇ ਸੰਸਦ ਮੈਂਬਰਾਂ ਵਲੋਂ ਕੇਂਦਰੀ ਬਜਟ ਵਿਰੁੱਧ ਰੋਸ ਪ੍ਰਦਰਸ਼ਨ

ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਭੇਦਭਾਵ ਦੇ ਲਗਾਏ ਆਰੋਪ
ਨਵੀਂ ਦਿੱਲੀ/ਬਿਊਰੋ ਨਿਊਜ਼
‘ਇੰਡੀਆ’ ਗੱਠਜੋੜ ਨਾਲ ਜੁੜੇ ਸੰਸਦ ਮੈਂਬਰਾਂ ਨੇ ਕੇਂਦਰੀ ਬਜਟ ਵਿੱਚ ਵਿਰੋਧੀ ਧਿਰ ਦੀ ਨੁਮਾਇੰਦਗੀ ਵਾਲੇ ਸੂਬਿਆਂ ਨਾਲ ਭੇਦਭਾਵ ਰੱਖਣ ਦਾ ਆਰੋਪ ਲਾਉਂਦਿਆਂ ਸੰਸਦ ਭਵਨ ਦੇ ਬਰਾਮਦੇ ਵਿਚ ਵਿਰੋਧ ਪ੍ਰਦਰਸ਼ਨ ਕੀਤਾ। ਇਸ ਵਿਰੋਧ ਪ੍ਰਦਰਸ਼ਨ ਵਿਚ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਸਮੇਤ ਵਿਰੋਧੀ ਧਿਰ ਦੇ ਕਈ ਸੰਸਦ ਮੈਂਬਰ ਸ਼ਾਮਲ ਹੋਏ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਕੇਂਦਰ ਸਰਕਾਰ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕਿਸੇ ਨੂੰ ਵੀ ਇਨਸਾਫ਼ ਨਹੀਂ ਮਿਲਿਆ ਅਤੇ ਨਾ ਹੀ ਬਿਹਾਰ ਤੇ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਰਾਜ ਦਾ ਦਰਜਾ ਮਿਲਿਆ ਹੈ। ਜ਼ਿਕਰਯੋਗ ਹੈ ਖੜਗੇ ਦੇ ਘਰ ਹੋਈ ਇੰਡੀਆ ਗੱਠਜੋੜ ਦੇ ਆਗੂਆਂ ਦੀ ਬੈਠਕ ਦੌਰਾਨ ਸੰਸਦ ਦੇ ਅੰਦਰ ਅਤੇ ਬਾਹਰ ਵਿਰੋਧ ਜਤਾਉਣ ਦਾ ਫੈਸਲਾ ਕੀਤਾ ਗਿਆ ਸੀ।
RELATED ARTICLES
POPULAR POSTS