16.1 C
Toronto
Thursday, April 16, 2026
spot_img
HomeਕੈਨੇਡਾFrontਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ’ਚ ਸ਼ਾਮਲ ਗੱਡੀ ਦਾ ਹੋਇਆ ਐਕਸੀਡੈਂਟ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ’ਚ ਸ਼ਾਮਲ ਗੱਡੀ ਦਾ ਹੋਇਆ ਐਕਸੀਡੈਂਟ

ਤਿੰਨ ਸੁਰੱਖਿਆ ਕਰਮਚਾਰੀ ਹੋਏ ਜ਼ਖਮੀ
ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਪਿੰਡਾਂ ਦੇ ਦੌਰੇ ’ਤੇ ਹਨ। ਇਸੇ ਦੌਰਾਨ ਅੱਜ ਉਨ੍ਹਾਂ ਦੇ ਕਾਫ਼ਲੇ ਵਿਚ ਸ਼ਾਮਲ ਇਕ ਗੱਡੀ ਦਾ ਐਕਸੀਡੈਂਟ ਹੋ ਗਿਆ ਅਤੇ ਇਸ ਹਾਦਸੇ ਦੌਰਾਨ ਰਾਜਪਾਲ ਦੀ ਸੁਰੱਖਿਆ ’ਚ ਤਾਇਨਾਤ ਤਿੰਨ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਜ਼ਖਮੀ ਨੌਜਵਾਨਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਉਣ ਤੋਂ ਬਾਅਦ ਰਾਜਪਾਲ ਪੁਰੋਹਿਤ ਅਗਲੇ ਪਿੰਡਾਂ ਦੇ ਦੌਰੇ ਲਈ ਰਵਾਨਾ ਹੋ ਗਏ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬਨਵਾਰੀ ਲਾਲ ਪੁਰੋਹਿਤ ਅਟਾਰੀ ਬਾਰਡਰ ਨਾਲ ਲਗਦੇ ਪਿੰਡ ਪੁਲ ਮੋਰਾਂ ਤੋਂ ਵਾਪਸ ਘਰਿੰਡਾ ਵੱਲ ਜਾ ਰਹੇ ਸਨ। ਜੀਟੀ ਰੋਡ ਘਰਿੰਡਾ ਥਾਣੇ ਦੀ ਹੱਦ ’ਚ ਆਉਂਦੇ ਹੀ ਕਾਫ਼ਲੇ ’ਚ ਸ਼ਾਮਲ ਇਕ ਗੱਡੀ ਦਾ ਟਾਇਰ ਫਟ ਗਿਆ ਅਤੇ ਸੰਤੁਲਨ ਵਿਗੜ ਜਾਣ ਕਾਰਨ ਗੱਡੀ ਡਿਵਾਈਡਰ ਨਾਲ ਜਾ ਟਕਰਾਈ ਅਤੇ ਇਹ ਹਾਦਸਾ ਵਾਪਰ ਗਿਆ।

RELATED ARTICLES
POPULAR POSTS