ਕਿਹਾ : ਦੇਸ਼ ਦੀ ਤਰੱਕੀ ਲਈ ਨੌਜਵਾਨ ਪੀੜ੍ਹੀ ਨੂੰ ਸੌਂਪਣਾ ਚਾਹੁੰਦਾ ਹੈ ਮਸ਼ਾਲ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਰਾਸ਼ਟਰਪਤੀ ਚੋਣਾਂ ਤੋਂ ਆਪਣਾ ਨਾਮ ਵਾਪਸ ਲੈਣ ਤੋਂ ਬਾਅਦ ਓਵਲ ਦਫ਼ਤਰ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਚੋਣਾਵੀ ਸਰਵੇ ਦੌਰਾਨ ਮਿਲ ਰਹੀ ਹਾਰ ਤੋਂ ਪ੍ਰੇਸ਼ਾਨ ਹੋ ਕੇ ਮੈਂ ਰਾਸ਼ਟਰਪਤੀ ਅਹੁਦੇ ਦੀ ਚੋਣ ਤੋਂ ਪਿੱਛੇ ਹਟਣ ਦਾ ਫੈਸਲਾ ਲਿਆ ਹੈ। ਬਾਈਡਨ ਨੇ ਕਿਹਾ ਕਿ ਮੈਂ ਦੇਸ਼ ਦੀ ਤਰੱਕੀ ਲਈ ਨੌਜਵਾਨ ਪੀੜ੍ਹੀ ਨੂੰ ਮਸ਼ਾਲ ਸੌਂਪਣਾ ਚਾਹੁੰਦਾ ਹਾਂ ਅਤੇ ਨੌਜਵਾਨ ਪੀੜ੍ਹੀ ਹੀ ਸਾਡੇ ਦੇਸ਼ ਨੂੰ ਇਕਜੁੱਟ ਕਰਨ ਦਾ ਸਭ ਤੋਂ ਵਧੀਆ ਬਦਲ ਹੈ। ਉਨ੍ਹਾਂ ਕਿਹਾ ਕਿ ਮੈਂ ਰਾਸ਼ਟਰਪਤੀ ਅਹੁਦੇ ਦਾ ਸਨਮਾਨ ਕਰਦਾ ਹਾਂ ਅਤੇ ਰਾਸ਼ਟਰਪਤੀ ਦੇ ਰੂਪ ’ਚ ਦੇਸ਼ ਦੀ ਸੇਵਾ ਕਰਨਾ ਮੇਰੇ ਲਈ ਮਾਣ ਵਾਲੀ ਗੱਲ ਹੈ। ਪਰ ਲੋਕਤੰਤਰ ਦੀ ਰੱਖਿਆ ਕਿਸੇ ਵੀ ਅਹੁਦੇ ਤੋਂ ਜ਼ਿਆਦਾ ਜ਼ਰੂਰੀ ਹੁੰਦੀ ਹੈ। ਕਮਲਾ ਹੈਰਿਸ ਬਾਰੇ ਬੋਲਦਿਆਂ ਬਾਈਡਨ ਨੇ ਕਿਹਾ ਕਿ ਉਹ ਰਾਸ਼ਟਰਪਤੀ ਅਹੁਦੇ ਲਈ ਮਜ਼ਬੂਤ ਅਤੇ ਵਧੀਆ ਉਮੀਦਵਾਰ ਹਨ।
Check Also
ਡਾ. ਦਲਜੀਤ ਸਿੰਘ ਚੀਮਾ ਨੇ ਨਾਰਾਇਣ ਸਿੰਘ ਚੌੜਾ ਦੀ ਰਿਹਾਈ ’ਤੇ ਚੁੱਕੇ ਸਵਾਲ
ਕਿਹਾ : ਪੁਲਿਸ ਪ੍ਰਸ਼ਾਸਨ ਵੱਲੋਂ ਦਿੱਤੀ ਗਈ ਅਧੂਰੀ ਜਾਣਕਾਰੀ ਕਾਰਨ ਚੌੜਾ ਨੂੰ ਮਿਲੀ ਰਿਹਾਈ ਚੰਡੀਗੜ੍ਹ/ਬਿਊਰੋ …