Breaking News
Home / ਕੈਨੇਡਾ / Front / ਪੰਜਾਬ ਤੇ ਹਰਿਆਣਾ ਦੇ ਚੋਣ ਮੈਦਾਨ ’ਚ ਉਤਰਨਗੇ ਕਿਸਾਨ

ਪੰਜਾਬ ਤੇ ਹਰਿਆਣਾ ਦੇ ਚੋਣ ਮੈਦਾਨ ’ਚ ਉਤਰਨਗੇ ਕਿਸਾਨ

ਗੁਰਨਾਮ ਸਿੰਘ ਚੜੂਨੀ ਨੇ ਪੰਜਾਬ ਦੀਆਂ 4 ਸੀਟਾਂ ’ਤੇ ਜ਼ਿਮਨੀ ਚੋਣਾਂ ਲੜਨ ਦਾ ਵੀ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਦੇ ਕਿਸਾਨ ਆਗੂ ਅਤੇ 2020 ਦੇ ਕਿਸਾਨ ਅੰਦੋਲਨ ਦਾ ਪ੍ਰਮੁੱਖ ਚਿਹਰਾ ਗੁਰਨਾਮ ਸਿੰਘ ਚੜੂਨੀ ਨੇ ਹਰਿਆਣਾ ਵਿਧਾਨ ਸਭਾ ਅਤੇ ਪੰਜਾਬ ਦੀਆਂ ਜ਼ਿਮਨੀ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਚੜੂਨੀ ਨੇ ਕਿਹਾ ਕਿ ਇਹ ਚੋਣਾਂ ਸੰਯੁਕਤ ਸੰਘਰਸ਼ ਪਾਰਟੀ ਦੇ ਬੈਠਰ ਥੱਲੇ ਲੜੀਆਂ ਜਾਣਗੀਆਂ। ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਉਨ੍ਹਾਂ ਦੀ ਸੰਯੁਕਤ ਸੰਘਰਸ਼ ਪਾਰਟੀ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ, ਜਿਹੜੀਆਂ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਖਾਲੀਆਂ ਹੋਈਆਂ ਹਨ, ਉਨ੍ਹਾਂ ਸੀਟਾਂ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਇਸਦੇ ਚੱਲਦਿਆਂ ਕਿਸਾਨ ਆਗੂ ਚੜੂਨੀ ਨੇ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਹਲਕਿਆਂ ਤੋਂ ਆਪਣੇ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ ਕੀਤਾ ਹੈ। ਚੜੂਨੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਹਰਿਆਣਾ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 90 ਸੀਟਾਂ ’ਤੇ ਆਪਣੇ ਉਮੀਦਵਾਰ ਖੜ੍ਹੇ ਕਰਾਂਗੇ।

Check Also

ਡਾ. ਦਲਜੀਤ ਸਿੰਘ ਚੀਮਾ ਨੇ ਨਾਰਾਇਣ ਸਿੰਘ ਚੌੜਾ ਦੀ ਰਿਹਾਈ ’ਤੇ ਚੁੱਕੇ ਸਵਾਲ

ਕਿਹਾ : ਪੁਲਿਸ ਪ੍ਰਸ਼ਾਸਨ ਵੱਲੋਂ ਦਿੱਤੀ ਗਈ ਅਧੂਰੀ ਜਾਣਕਾਰੀ ਕਾਰਨ ਚੌੜਾ ਨੂੰ ਮਿਲੀ ਰਿਹਾਈ ਚੰਡੀਗੜ੍ਹ/ਬਿਊਰੋ …