Breaking News
Home / ਕੈਨੇਡਾ / Front / ਰਾਜਪਾਲ ਬੀ.ਐਲ. ਪੁਰੋਹਿਤ ਨੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਕੀਤਾ ਦੌਰਾ

ਰਾਜਪਾਲ ਬੀ.ਐਲ. ਪੁਰੋਹਿਤ ਨੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਕੀਤਾ ਦੌਰਾ

ਕਿਹਾ : ਪੰਜਾਬ ’ਚੋਂ ਨਸ਼ੇ ਖਤਮ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਲੋੜ
ਫਿਰੋਜ਼ਪੁਰ/ਬਿਊਰੋ ਨਿਊਜ਼
ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਨੇ ਅੱਜ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਦੌਰਾ ਕੀਤਾ ਹੈ। ਰਾਜਪਾਲ ਨੇ ਵਿਲੇਜ਼ ਡਿਫੈਂਸ ਕਮੇਟੀਆਂ ਨਾਲ ਸਰਹੱਦੀ ਖੇਤਰ ’ਚੋਂ ਨਸ਼ੇ ਦੇ ਖਾਤਮੇ ਨੂੰ ਲੈ ਕੇ ਗੱਲਬਾਤ ਕੀਤੀ ਹੈ। ਰਾਜਪਾਲ ਨੇ ਕਮੇਟੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ’ਚੋਂ ਪੂਰੀ ਤਰ੍ਹਾਂ ਨਸ਼ਾ ਖਤਮ ਕਰਨ ਵਾਲਿਆਂ ਨੂੰ ਇਨਾਮ ਦਿੱਤਾ ਜਾਵੇਗਾ ਅਤੇ ਇਹ ਇਨਾਮ ਰਾਜਪਾਲ ਦੇ ਫੰਡ ਵਿਚੋਂ ਦਿੱਤਾ ਜਾਵੇਗਾ। ਰਾਜਪਾਲ ਨੇ ਕਿਹਾ ਕਿ ਇਹ ਕਦਮ ਇਸ ਲਈ ਚੁੱਕਿਆ ਜਾ ਰਿਹਾ ਹੈ ਤਾਂ ਕਿ ਪੰਜਾਬ ਦੇ ਸਰਹੱਦੀ ਪਿੰਡਾਂ ਨੂੰ ਨਸ਼ਾ ਮੁਕਤ ਬਣਾਇਆ ਜਾਵੇ। ਰਾਜਪਾਲ ਨੇ ਇਹ ਵੀ ਕਿਹਾ ਕਿ ਜੇਕਰ ਸਰਹੱਦ ਪਾਰੋਂ ਆਉਣ ਵਾਲੇ ਡਰੋਨ ਨੂੰ ਵੀ ਕੋਈ ਫੜਦਾ ਹੈ ਤਾਂ ਉਸ ਨੂੰ ਵੀ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਰਾਜਪਾਲ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਦੇ ਨਾਲ-ਨਾਲ ਆਮ ਜਨਤਾ ਦੇ ਸਹਿਯੋਗ ਵੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਾ ਮੁਕਤ ਬਣਾਇਆ ਜਾ ਸਕਦਾ ਹੈ।

Check Also

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ

ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …