Breaking News
Home / ਭਾਰਤ / ਕੇਂਦਰੀ ਬਜਟ ਪੰਜਾਬ ਨਾਲ ਧੋਖਾ: ਚੀਮਾ

ਕੇਂਦਰੀ ਬਜਟ ਪੰਜਾਬ ਨਾਲ ਧੋਖਾ: ਚੀਮਾ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰੀ ਬਜਟ ਵਿੱਚ ਪੰਜਾਬ ਨਾਲ ਬੇਇਨਸਾਫੀ ਸਾਫ ਝਲਕਦੀ ਹੈ। ਚੀਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ 10 ਸਾਲਾਂ ਦੌਰਾਨ ਪੰਜਾਬ ਨਾਲ ਸਿਰਫ਼ ਧੋਖਾ ਹੀ ਕੀਤਾ ਹੈ। ਬਜਟ ‘ਚ ਪੰਜਾਬ ਲਈ ਕੁੱਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪੰਜਾਬ ਨਾਲ ਹਮੇਸ਼ਾ ਵਿਤਕਰਾ ਕੀਤਾ ਅਤੇ ਪੰਜਾਬੀਆਂ ਨੂੰ ਆਰਥਿਕ ਲਾਭ ਤੋਂ ਵਾਂਝੇ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਹਜ਼ਾਰਾਂ ਕਰੋੜ ਰੁਪਏ ਦੇ ਫੰਡ ਕੇਂਦਰ ਕੋਲ ਬਕਾਇਆ ਹਨ ਪਰ ਹੁਣ ਤੱਕ ਕੇਂਦਰ ਨੇ ਉਸ ਬਕਾਇਆ ਪੈਸੇ ਦਾ ਇੱਕ ਰੁਪਿਆ ਵੀ ਪੰਜਾਬ ਨੂੰ ਨਹੀਂ ਦਿੱਤਾ।

 

Check Also

ਸ਼ਰਧਾਲੂਆਂ ਦੇ ਲਈ ਬੰਦ ਹੋਏ ਗੰਗੋਤਰੀ ਧਾਮ ਦੇ ਕਿਵਾੜ

17 ਨਵੰਬਰ ਨੂੰ ਬੰਦ ਕੀਤੇ ਜਾਣਗੇ ਬਦਰੀਨਾਥ ਧਾਮ ਦੇ ਕਿਵਾੜ ਗੜ੍ਹਵਾਲ : ਗੰਗੋਤਰੀਧਾਮ ਦੇ ਕਿਵਾੜ …