-0.8 C
Toronto
Thursday, December 4, 2025
spot_img
Homeਭਾਰਤਕੇਂਦਰੀ ਬਜਟ 'ਚ ਪੰਜਾਬ ਨਾਲ ਵਿਤਕਰੇ ਦੀ ਝਲਕ : ਸੁਖਬੀਰ

ਕੇਂਦਰੀ ਬਜਟ ‘ਚ ਪੰਜਾਬ ਨਾਲ ਵਿਤਕਰੇ ਦੀ ਝਲਕ : ਸੁਖਬੀਰ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਬਜਟ 2024 ਨੂੰ ਪੰਜਾਬ ਪ੍ਰਤੀ ਵਿਤਕਰੇ ਵਾਲਾ ਦੱਸਿਆ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਜਾਂ ਸੂਬੇ ਦੇ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਵਾਸਤੇ ਕੋਈ ਰਾਸ਼ੀ ਨਹੀਂ ਰੱਖੀ ਗਈ ਜਦੋਂ ਕਿ ਜ਼ਮੀਨ ਹੇਠਲਾ ਪਾਣੀ ਰਿਕਾਰਡ ਪੱਧਰ ‘ਤੇ ਨੀਵਾਂ ਚਲਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਜੋ ਇਸ ਵੇਲੇ ਬੁਰੀ ਤਰ੍ਹਾਂ ਕਰਜ਼ਾਈ ਹਨ ਤੇ ਨਿਰਾਸ਼ ਹੋ ਕੇ ਖੁਦਕੁਸ਼ੀਆਂ ਦੇ ਰਾਹ ਪੈ ਰਹੇ ਹਨ, ਦੀ ਕਰਜ਼ਾ ਮੁਆਫ਼ੀ ਵਾਸਤੇ ਕੋਈ ਫ਼ੰਡ ਨਹੀਂ ਰੱਖੇ ਗਏ। ਕੇਂਦਰ ਸਰਕਾਰ ਐੱਮਐੱਸਪੀ ਨੂੰ ਕਾਨੂੰਨੀ ਗਾਰੰਟੀ ਦੇਣ ‘ਚ ਵੀ ਨਾਕਾਮ ਸਾਬਤ ਹੋਈ ਹੈ ਅਤੇ ਸਾਰੀਆਂ ਫ਼ਸਲਾਂ ਦੀ ਐੱਮਐੱਸਪੀ ‘ਤੇ ਖ਼ਰੀਦ ਵਾਸਤੇ ਵੀ ਕੋਈ ਰਾਸ਼ੀ ਨਹੀਂ ਰੱਖੀ ਗਈ। ਪੰਜਾਬ ਅਤੇ ਦੇਸ਼ ਭਰ ਵਿਚ ਕਿਸਾਨ ਬਹੁਤ ਬੁਰੀ ਤਰ੍ਹਾਂ ਫਸੇ ਹੋਏ ਹਨ। ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਦੀ ਬਹੁਤ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਇਹ ਗਾਰੰਟੀ ਸਵਾਮੀਨਾਥਨ ਕਮਿਸ਼ਨ ਦੇ ਮੁਤਾਬਕ ਮਿਲਣੀ ਚਾਹੀਦੀ ਹੈ। ਸੁਖਬੀਰ ਨੇ ਕਿਹਾ ਕਿ ਉਦਯੋਗਿਕ ਖੇਤਰ ਵਾਸਤੇ ਵੀ ਕੁਝ ਨਹੀਂ ਰੱਖਿਆ ਗਿਆ। ਇਸੇ ਤਰ੍ਹਾਂ ਪੰਜਾਬ ਵਾਸਤੇ ਕੋਈ ਰਿਆਇਤ ਨਹੀਂ ਦਿੱਤੀ ਗਈ ਜਦਕਿ ਗੁਆਂਢੀ ਰਾਜਾਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ਕਾਰਨ ਪੰਜਾਬ ਦਾ ਉਦਯੋਗ ਉੱਥੇ ਹਿਜਰਤ ਕਰ ਰਿਹਾ ਹੈ।

 

RELATED ARTICLES
POPULAR POSTS