25 C
Toronto
Saturday, September 12, 2026
spot_img
Homeਹਫ਼ਤਾਵਾਰੀ ਫੇਰੀਸ਼ੰਭੂ ਬਾਰਡਰ ਅਜੇ ਨਹੀਂ ਖੁੱਲ੍ਹੇਗਾ : ਸੁਪਰੀਮ ਕੋਰਟ

ਸ਼ੰਭੂ ਬਾਰਡਰ ਅਜੇ ਨਹੀਂ ਖੁੱਲ੍ਹੇਗਾ : ਸੁਪਰੀਮ ਕੋਰਟ

ਸ਼ੰਭੂ ਬਾਰਡਰ ਅਜੇ ਨਹੀਂ ਖੁੱਲ੍ਹੇਗਾ : ਸੁਪਰੀਮ ਕੋਰਟਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ੰਭੂ ਬਾਰਡਰ ਮਾਮਲੇ ਸੰਬੰਧੀ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਅਹਿਮ ਟਿੱਪਣੀਆਂ ਕਰਦੇ ਹੋਏ ਕਿਹਾ ਕਿ ਸ਼ੰਭੂ ਬਾਰਡਰ ‘ਤੇ ਫਿਲਹਾਲ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੋ। ਸੁਪਰੀਮ ਕੋਰਟ ਨੇ ਕਿਹਾ ਕਿ ਸਰਕਾਰ ਮਾਮਲੇ ਦੀ ਜਾਂਚ ਲਈ ਇਕ ਆਜ਼ਾਦ ਕਮੇਟੀ ਬਣਾਵੇ ਤੇ ਇਸ ਵਿਚ ਰਾਜ ਸਰਕਾਰ ਅਤੇ ਖੇਤੀਬਾੜੀ ਮਾਹਿਰ ਸ਼ਾਮਿਲ ਕੀਤੇ ਜਾਣ। ਇਸਦੇ ਲਈ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਨਾਮ ਭੇਜਣ ਲਈ ਕਿਹਾ ਹੈ। ਸੁਪਰੀਮ ਕੋਰਟ ਵਿਚ ਇਸ ਮਾਮਲੇ ਦੀ ਸੁਣਵਾਈ ਹੁਣ ਇਕ ਹਫਤੇ ਬਾਅਦ ਹੋਵੇਗੀ।

 

RELATED ARTICLES
POPULAR POSTS