1.6 C
Toronto
Tuesday, December 23, 2025
spot_img
HomeਕੈਨੇਡਾFrontਕਮਲਾ ਹੈਰਿਸ ਅਧਿਕਾਰਤ ਤੌਰ ’ਤੇ ਬਣੀ ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ

ਕਮਲਾ ਹੈਰਿਸ ਅਧਿਕਾਰਤ ਤੌਰ ’ਤੇ ਬਣੀ ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ

ਕਮਲਾ ਨੇ ਤਿੰਨ ਦਿਨਾਂ ’ਚ 2 ਹਜ਼ਾਰ ਕਰੋੜ ਦਾ ਫੰਡ ਕੀਤਾ ਇਕੱਠਾ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਧਿਕਾਰਤ ਤੌਰ ’ਤੇ ਅਮਰੀਕੀ ਚੋਣਾਂ 2024 ਲਈ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਬਣ ਗਈ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਅੱਜ, ਮੈਂ ਅਧਿਕਾਰਤ ਤੌਰ ’ਤੇ ਸੰਯੁਕਤ ਰਾਜ ਦੇ ਰਾਸ਼ਟਰਪਤੀ ਲਈ ਆਪਣੀ ਉਮੀਦਵਾਰੀ ਦਾ ਐਲਾਨ ਕਰਦੇ ਹੋਏ ਫ਼ਾਰਮਾਂ ’ਤੇ ਦਸਤਖ਼ਤ ਕੀਤੇ। ਉਨ੍ਹਾਂ ਕਿਹਾ ਕਿ ਮੈਂ ਹਰ ਵੋਟ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਾਂਗੀ। ਜ਼ਿਕਰਯੋਗ ਹੈ ਕਿ ਲੰਘੀ 21 ਜੁਲਾਈ ਨੂੰ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਰਾਸ਼ਟਰਪਤੀ ਚੋਣ ਨਾ ਲੜਨ ਦਾ ਐਲਾਨ ਕਰ ਦਿੱਤਾ ਸੀ। ਜਿਸ ਤੋਂ ਬਾਅਦ ਬਾਈਡਨ ਨੇ ਕਮਲਾ ਹੈਰਿਸ ਦੇ ਨਾਮ ਦਾ ਸਮਰਥਨ ਕੀਤਾ ਸੀ। ਕਮਲਾ ਹੈਰਿਸ ਨੇ ਤੁਰੰਤ ਇਕ ਟੀਮ ਬਣਾਈ ਅਤੇ ਡੈਮੋਕ੍ਰੇਟਿਕ ਪਾਰਟੀ ਦੇ ਤਾਕਤਵਰ ਆਗੂਆਂ ਨਾਲ ਸੰਪਰਕ ਕੀਤਾ ਅਤੇ 48 ਘੰਟਿਆਂ ਦੌਰਾਨ ਹੀ ਉਨ੍ਹਾਂ ਦੇ ਵਿਰੋਧੀ ਬਹੁਤ ਪਿੱਛੇ ਰਹਿ ਗਏ। ਕਮਲਾ ਹੈਰਿਸ ਨੂੰ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦਾ ਵੀ ਸਮਰਥਨ ਪ੍ਰਾਪਤ ਹੈ। ਇਸੇ ਦੌਰਾਨ ਮਹਿਜ਼ 3 ਦਿਨਾਂ ’ਚ ਕਮਲਾ ਹੈਰਿਸ ਨੇ 2 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਫੰਡ ਇਕੱਠਾ ਕਰ ਲਿਆ ਹੈ।

RELATED ARTICLES
POPULAR POSTS