Breaking News
Home / ਕੈਨੇਡਾ / Front / ਸੰਸਦ ਮੈਂਬਰ ਰਾਜਾ ਵੜਿੰਗ ਨੇ ਲੋਕ ਸਭਾ ’ਚ ਉਠਾਇਆ ਨਸ਼ਿਆਂ ਦਾ ਮੁੱਦਾ

ਸੰਸਦ ਮੈਂਬਰ ਰਾਜਾ ਵੜਿੰਗ ਨੇ ਲੋਕ ਸਭਾ ’ਚ ਉਠਾਇਆ ਨਸ਼ਿਆਂ ਦਾ ਮੁੱਦਾ


ਕਿਹਾ : ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ’ਚ ਵਧਿਆ ਨਸ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕ ਸਭਾ ਵਿਚ ਨਸ਼ਿਆਂ ਦਾ ਮੁੱਦਾ ਚੁੱਕਿਆ ਅਤੇ ਨਸ਼ਾ ਤਸਕਰਾਂ ’ਤੇ ਨਿਸਾਨਾ ਸਾਧਿਆ। ਵੜਿੰਗ ਨੇ ਕਿਹਾ ਕਿ ਲੋਕ ਸਭਾ ’ਚ ਦੋ-ਚਾਰ ਦਿਨ ਨਸ਼ਿਆਂ ’ਤੇ ਚਰਚਾ ਹੋਣੀ ਚਾਹੀਦੀ ਹੈ ਤਾਂ ਜੋ ਪੰਜਾਬ ਵਿਚ ਲਗਾਤਾਰ ਵਧ ਰਹੇ ਨਸ਼ਿਆਂ ਨੂੰ ਰੋਕਣ ਸਬੰਧੀ ਕੋਈ ਹੱਲ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਵੈਸੇ ਤਾਂ ਨਸ਼ਾ ਪੂਰੇ ਦੇਸ਼ ਲਈ ਹੀ ਵੱਡੀ ਸਮੱਸਿਆ ਹੈ ਪ੍ਰੰਤੂ ਪੰਜਾਬ ਇਕ ਅਜਿਹਾ ਸੂਬਾ ਹੈ ਜਿੱਥੇ ਨਸ਼ਾ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ। ਵੜਿੰਗ ਨੇ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ’ਚ ਪਿੰਡ ਦੇ ਪਿੰਡ ਖਾਲੀ ਹੋ ਰਹੇ ਹਨ। ਕੁੱਝ ਨੌਜਵਾਨ ਤਾਂ ਰੋਜ਼ਗਾਰ ਦੀ ਭਾਲ ’ਚ ਵਿਦੇਸ਼ ਚਲੇ ਗਏ ਹਨ ਜਦਕਿ ਕੁੱਝ ਕੁਝ ਨੌਜਵਾਨ ਨਸ਼ਿਆਂ ’ਚ ਗ੍ਰਸਤ ਅਤੇ ਕਈ ਨਸ਼ਿਆਂ ਕਾਰਨ ਆਪਣੀ ਜਾਨ ਵੀ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਨਸ਼ਾ ਵਧਣ ਦਾ ਕਾਰਨ ਬਾਰਡਰ ਏਰੀਆ ਹੋਣਾ ਵੀ ਹੈ ਕਿਉਂਕਿ ਪੰਜਾਬ ਦਾ 425 ਕਿਲੋਮੀਟਰ ਏਅਰੀ ਬਾਰਡਰ ਨਾਲ ਲਗਦਾ ਹੈ। ਦੇਸ਼ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਵੜਿੰਗ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਾ ਬਾਰਡਰ ਪਾਰ ਤੋਂ ਹੀ ਆਉਂਦਾ ਜਿਸ ਕਾਰਨ ਪੰਜਾਬ ਵਿਚ ਨਸ਼ਾ ਇੰਨਾ ਵਧਿਆ ਹੈ। ਇਸ ਦੇ ਲਈ ਕੇਂਦਰ ਸਰਕਾਰ ਵੀ ਜ਼ਿੰਮੇਵਾਰ ਹੈ।

Check Also

ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ

ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …