-2 C
Toronto
Sunday, December 7, 2025
spot_img
HomeਕੈਨੇਡਾFrontਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਐਮਐਸਪੀ ’ਤੇ ਗਰੰਟੀ ਕਾਨੂੰਨ ਮੰਗਣ ਵਾਲਿਆਂ ਨੂੰ...

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਐਮਐਸਪੀ ’ਤੇ ਗਰੰਟੀ ਕਾਨੂੰਨ ਮੰਗਣ ਵਾਲਿਆਂ ਨੂੰ ਦੱਸਿਆ ਪੰਜਾਬ ਦਾ ਦੁਸ਼ਮਣ


ਕਿਹਾ : ਕਾਂਗਰਸ ਅਤੇ ‘ਆਪ’ ਦੀ ਸ਼ਹਿ ’ਤੇ ਕੁੱਝ ਕਿਸਾਨ ਜਥੇਬੰਦੀਆਂ ਨੇ ਕੀਤਾ ਸੀ ਭਾਜਪਾ ਦਾ ਵਿਰੋਧ
ਸੁਨਾਮ/ਬਿਊਰੋ ਨਿਊਜ਼ : ਕੇਂਦਰੀ ਰੇਲਵੇ ਰਾਜ ਮੰਤਰੀ ਬਣਨ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਅੱਜ ਸੁਨਾਮ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਸ਼ਹੀਦ ਊਧਮ ਸਿੰਘ ਦੀ ਸਮਾਰਕ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਉਪਰੰਤ ਉਨ੍ਹਾਂ ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਅਤੇ ਸੀਨੀਅਰ ਭਾਜਪਾ ਆਗੂ ਹਰਮਨਦੇਵ ਸਿੰਘ ਬਾਜਵਾ ਦੀ ਅਗਵਾਈ ਵਿਚ ਸੁਨਾਮ ’ਚ ਭਾਰੀ ਇਕੱਠ ਨੂੰ ਸੰਬੋਧਨ ਵੀ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਬੜੀ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ’ਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਨੇ 25 ਲੱਖ ਵੋਟ ਹਾਸਿਲ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸ਼ਹਿ ’ਤੇ ਕੁਝ ਕਿਸਾਨ ਜਥੇਬੰਦੀਆਂ ਵਲੋਂ ਭਾਜਪਾ ਦਾ ਜਾਣ ਬੁੱਝ ਕੇ ਵਿਰੋਧ ਕੀਤਾ ਗਿਆ ਜੋ ਕਿ ਹੁਣ ਗੱਲ ਜ਼ਾਹਿਰ ਹੋ ਗਈ ਹੈ ਕਿਉਂਕਿ ਅਜਿਹੇ ਕਿਸਾਨ ਆਗੂਆਂ ਵਲੋਂ ਦਿੱਲੀ ਜਾ ਕੇ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਨਾਲ ਮੀਟਿੰਗਾਂ ਕਰਕੇ ਜੱਫੀਆਂ ਪਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਪੰਜਾਬ ਵਿਚ 70 ਤੋਂ ਵੱਧ ਨਕਲੀ ਕਿਸਾਨ ਜਥੇਬੰਦੀਆਂ ਪੈਦਾ ਹੋ ਗਈਆਂ ਹਨ,ਜਿਨ੍ਹਾਂ ਦਾ ਲੋਕਾਂ ’ਚ ਕੋਈ ਅਧਾਰ ਨਹੀਂ। ਬਿੱਟੂ ਨੇ ਅੱਗੇ ਕਿਹਾ ਕਿ ਐਮਐਸਪੀ ’ਤੇ ਗਾਰੰਟੀ ਬਣਾਉਣ ਦੀ ਮੰਗ ਕਰਨ ਵਾਲਿਆਂ ਸਬੰਧੀ ਕਿਹਾ ਕਿ ਉਹ ਪੰਜਾਬ ਦੇ ਹਿਤੈਸ਼ੀ ਨਹੀਂ ਬਲਕਿ ਪੰਜਾਬ ਦੇ ਦੁਸ਼ਮਣ ਹਨ।

RELATED ARTICLES
POPULAR POSTS