23.4 C
Toronto
Friday, July 17, 2026
spot_img
HomeਕੈਨੇਡਾFrontਹਾਈਕੋਰਟ ਨੇ ਅੰਮਿ੍ਤਪਾਲ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ 31 ਜੁਲਾਈ ਤੱਕ ਟਾਲੀ

ਹਾਈਕੋਰਟ ਨੇ ਅੰਮਿ੍ਤਪਾਲ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ 31 ਜੁਲਾਈ ਤੱਕ ਟਾਲੀ

ਐਨ.ਐਸ.ਏ. ਦੀ ਮਿਆਦ ਵਧਾਉਣ ਖਿਲਾਫ ਹਾਈਕੋਰਟ ’ਚ ਪਾਈ ਸੀ ਪਟੀਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਤਪਾਲ ਸਿੰਘ ਦੇ ਐਨ.ਐਸ.ਏ. ਨਾਲ ਸਬੰਧਤ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਹੋਈ ਹੈ। ਅੰਮਿ੍ਤਪਾਲ ਸਿੰਘ ਨੇ ਆਪਣੇ ’ਤੇ ਲੱਗੇ ਐਨਐਸਏ ਦੀ ਮਿਆਦ ਵਧਾਉਣ ਖਿਲਾਫ ਹਾਈਕੋਰਟ ’ਚ ਪਟੀਸ਼ਨ ਪਾਈ ਸੀ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਕਾਗਜ਼ਾਤ ਵਿਚ ਖਾਮੀਆਂ ਕਾਰਨ 31 ਜੁਲਾਈ ਤੱਕ ਟਾਲ ਦਿੱਤੀ ਹੈ। ਸਰਕਾਰੀ ਵਕੀਲ ਨੇ ਸੁਣਵਾਈ ਦੌਰਾਨ ਅੰਮਿ੍ਤਪਾਲ ਸਿੰਘ ਦੇ ਮਾਪਿਆਂ ਦੀ ਉਮਰ ਤੇ ਰਿਹਾਇਸ਼ ਸਬੰਧੀ ਕੁਝ ਖਾਮੀਆਂ ਬਾਰੇ ਦੱਸਿਆ ਜਿਸ ’ਤੇ ਅਦਾਲਤ ਨੇ ਇਹ ਖਾਮੀਆਂ ਦਰੁਸਤ ਕਰਕੇ ਲਿਆਉਣ ਲਈ ਕਿਹਾ। ਇਸ ਵੇਲੇ ਅੰਮਿ੍ਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਹਨ। ਦੂਜੇ ਪਾਸੇ ਅੰਮਿ੍ਤਪਾਲ ਸਿੰਘ ਦੇ ਵਕੀਲ ਨੇ ਜਾਣਕਾਰੀ ਦਰੁਸਤ ਕਰਨ ਲਈ ਸਮਾਂ ਮੰਗਿਆ ਹੈ। ਅੰਮਿ੍ਤਪਾਲ ਸਿੰਘ ਨੇ ਕੌਮੀ ਸੁਰੱਖਿਆ ਐਕਟ ਤਹਿਤ ਕੀਤੀਆਂ ਗਈਆਂ ਕਾਰਵਾਈਆਂ ਤੇ ਨਜ਼ਰਬੰਦੀ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਸਬੰਧੀ ਅਦਾਲਤ ਨਿਰਦੇਸ਼ ਜਾਰੀ ਕਰੇ। ਪਟੀਸ਼ਨ ਵਿਚ ਅੰਮਿ੍ਤਪਾਲ ਸਿੰਘ ਨੇ ਕਿਹਾ ਕਿ ਐੱਨਐੱਸਏ ਤਹਿਤ ਉਸਦੀ ਨਜ਼ਰਬੰਦੀ ਗੈਰ-ਕਾਨੂੰਨੀ ਹੈ ਅਤੇ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।
RELATED ARTICLES
POPULAR POSTS