ਚਿੱਠੀ ਰਾਹੀਂ ਮਜੀਠੀਆ ਨੇ ਸਿੱਟ ਨੂੰ ਭੇਜਿਆ ਆਪਣਾ ਜਵਾਬ
ਪਟਿਆਲਾ/ਬਿਊਰੋ ਨਿਊਜ਼ : ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗਲਵਾਰ ਨੂੰ ਤੀਜੀ ਵਾਰ ਸਿੱਟ ਅੱਗੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਸਿੱਟ ਨੂੰ ਭੇਜੇ ਗਏ ਨਵੇਂ ਜਵਾਬ ’ਚ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਦੀ ਚੰਡੀਗੜ੍ਹ ਹਾਈ ਕੋਰਟ ਵਿਚ ਇਕ ਮਾਮਲੇ ਦੀ ਸੁਣਵਾਈ ਹੈ। ਕੋਰਟ ਵੱਲੋਂ ਇਸ ਮਾਮਲੇ ’ਚ ਆਰੋਪ ਤੈਅ ਕੀਤੇ ਜਾਣੇ ਹਨ ਅਤੇ ਸਾਰਿਆਂ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ 18 ਅਤੇ 20 ਜੁਲਾਈ ਨੂੰ ਵੀ ਮਜੀਠੀਆ ਨੂੰ ਸਿੱਟ ਨੇ ਜਾਂਚ ਦੇ ਲਈ ਬੁਲਾਇਆ ਸੀ ਪਰ ਮਜੀਠੀਆ ਨੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਣ ਦਾ ਹਵਾਲਾ ਦੇ ਕੇ ਪੇਸ਼ ਹੋਣ ਤੋਂ ਇਨਕਾਰ ਦਿੱਤਾ ਸੀ। 20 ਜੁਲਾਈ ਨੂੰ ਭੇਜੇ ਸੰਮਨ ਦੇ ਜਵਾਬ ’ਚ ਮਜੀਠੀਆ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਪੇਸ਼ ਹੋਣ ਲਈ 23 ਜੁਲਾਈ ਤੋਂ ਬਾਅਦ ਦੀ ਤਰੀਕ ਦਿੱਤੀ ਜਾਵੇ। ਜਿਸ ਤੋਂ ਬਾਅਦ ਸਿੱਟ ਨੇ ਫਿਰ ਤੋਂ ਸੰਮਨ ਭੇਜ ਕੇ ਉਨ੍ਹਾਂ ਨੂੰ 30 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਉਹ ਅੱਜ ਵੀ ਸਿੱਟ ਅੱਗੇ ਪੇਸ਼ ਨਹੀਂ ਹੋਏ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …