Breaking News
Home / ਕੈਨੇਡਾ / Front / ਕੇਜਰੀਵਾਲ ਦੀ ਗਿ੍ਰਫ਼ਤਾਰੀ ਖਿਲਾਫ਼ ‘ਇੰਡੀਆ ਗੱਠਜੋੜ’ ਵੱਲੋਂ ਕੀਤਾ ਗਿਆ ਪ੍ਰਦਰਸ਼ਨ

ਕੇਜਰੀਵਾਲ ਦੀ ਗਿ੍ਰਫ਼ਤਾਰੀ ਖਿਲਾਫ਼ ‘ਇੰਡੀਆ ਗੱਠਜੋੜ’ ਵੱਲੋਂ ਕੀਤਾ ਗਿਆ ਪ੍ਰਦਰਸ਼ਨ


‘ਆਪ’ ਬੋਲੀ : ਭਾਜਪਾ ਵੱਲੋਂ ਕੇਜਰੀਵਾਲ ਦੀ ਹੱਤਿਆ ਦੀ ਰਚੀ ਜਾ ਰਹੀ ਹੈ ਸਾਜਿਸ਼
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗਿ੍ਰਫ਼ਤਾਰ ਦੇ ਖਿਲਾਫ਼ ‘ਇੰਡੀਆ ਗੱਠਜੋੜ’ ਵੱਲੋਂ ਦਿੱਲੀ ਦੇ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਨੌਂ ਹੋਰ ਪਾਰਟੀ ਦੇ ਆਗੂ ਸ਼ਾਮਲ ਹੋਏ। ਇਸ ਮੌਕੇ ‘ਆਪ’ ਆਗੂਆਂ ਨੇ ਭਾਜਪਾ ’ਤੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਮੰਤਰੀ ਅਰਵਿੰਦ ਕੇਜਰੀਵਾਲ ਦੀ ਜੇਲ੍ਹ ਅੰਦਰ ਹੀ ਹੱਤਿਆ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਕੇਜਰੀਵਾਲ ਦੀ ਮੈਡੀਕਲ ਰਿਪੋਰਟ ਦਾ ਹਵਾਲਾ ਦਿੰਦੇ ਹੋਏ ‘ਆਪ’ ਆਗੂਆਂ ਨੇ ਦਾਅਵਾ ਕੀਤਾ ਕਿ 3 ਜੂਨ ਤੋਂ 7 ਜੁਲਾਈ ਤੱਕ ਉਨ੍ਹਾਂ ਦਾ ਸ਼ੂਗਰ ਲੈਵਲ 34 ਵਾਰ ਘਟਿਆ ਹੈ। ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਕਿਹਾ ਕਿ ਕੇਜਰੀਵਾਲ ਦੀ ਹਾਲਤ ਚਿੰਤਾਜਨਕ ਹੈ। ਉਹ ਲੋਕਾਂ ਵੱਲੋਂ ਚੁਣੇ ਹੋਏ ਮੁੱਖ ਮੰਤਰੀ ਹਨ ਅਤੇ ਉਨ੍ਹਾਂ ’ਤੇ ਦਿੱਲੀ ਦੇ ਲੋਕਾਂ ਦਾ ਭਰੋਸਾ ਟਿਕਿਆ ਹੋਇਆ। ਅਜਿਹੇ ’ਚ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ’ਚ ਨਹੀਂ ਰੱਖਿਆ ਜਾਣਾ ਚਾਹੀਦਾ। ਉਧਰ ਪੰਜਾਬ ਦੇ ਮੋਹਾਲੀ ਵਿਚ ਵੀ ਕੇਜਰੀਵਾਲ ਦੀ ਗਿ੍ਰਫ਼ਤਾਰੀ ਖਿਲਾਫ਼ ‘ਆਪ’ ਆਗੂ ਵੱਲੋਂ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ, ਵਿਧਾਇਕ ਅਤੇ ਵਰਕਰ ਸ਼ਾਮਲ ਹੋਏ।

Check Also

ਪੀਐਮ ਨਰਿੰਦਰ ਮੋਦੀ ਨੇ ਕੀਤਾ ਅਹਿਮਦਾਬਾਦ ਮੈਟਰੋ ਵਿੱਚ ਸਫਰ

  ਅਹਿਮਦਾਬਾਦ ਮੈਟਰੋ ਪ੍ਰਾਜੈਕਟ ਦੇ ਦੂਜੇ ਫੇਜ਼ ਦਾ ਕੀਤਾ ਗਿਆ ਉਦਘਾਟਨ ਅਹਿਮਦਾਬਾਦ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ …