Breaking News
Home / ਕੈਨੇਡਾ / Front / ਐਸਜੀਪੀਸੀ ਇਲੈਕਸ਼ਨ ਲਈ ਵੋਟਰ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 31 ਜੁਲਾਈ

ਐਸਜੀਪੀਸੀ ਇਲੈਕਸ਼ਨ ਲਈ ਵੋਟਰ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 31 ਜੁਲਾਈ

2011 ਦੀਆਂ ਚੋਣਾਂ ਦੇ ਮੁਕਾਬਲੇ ਅੱਧੀ ਰਹਿ ਗਈ ਸਿੱਖ ਵੋਟਰਾਂ ਦੀ ਗਿਣਤੀ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਲਈ ਰਜਿਸਟ੍ਰੇਸ਼ਨ ਕਰਾਉਣ ਦੀ ਆਖਰੀ ਮਿਤੀ 31 ਜੁਲਾਈ ਨਿਰਧਾਰਤ ਕੀਤੀ ਗਈ ਹੈ। ਇਸ ਵਾਰ ਰਜਿਸਟ੍ਰੇਸ਼ਨ ਕਰਾਉਣ ਵਾਲੇ ਸਿੱਖ ਵੋਟਰਾਂ ਦੀ ਗਿਣਤੀ 2011 ਵਿਚ ਹੋਈਆਂ ਐਸਜੀਪੀਸੀ ਚੋਣਾਂ ਦੇ ਮੁਕਾਬਲੇ ਕਰੀਬ ਅੱਧੀ ਰਹਿ ਗਈ ਹੈ। ਗੁਰਦੁਆਰਾ ਇਲੈਕਸ਼ਨ ਕਮਿਸ਼ਨ ਵਲੋਂ ਵੋਟਰ ਰਜਿਸਟ੍ਰੇਸ਼ਨ ਦੀ ਸਮਾਂ ਸੀਮਾ ਨੂੰ ਤਿੰਨ ਵਾਰ ਵਧਾਉਣ ਦੇ ਬਾਵਜੂਦ ਵੀ ਰਜਿਸਟਰਡ ਸਿੱਖ ਵੋਟਰਾਂ ਦੀ ਗਿਣਤੀ 50 ਫੀਸਦੀ ਤੋਂ ਜ਼ਿਆਦਾ ਨਹੀਂ ਹੋ ਰਹੀ।  ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ 25 ਜੁਲਾਈ ਤੱਕ ਰਜਿਸਟਰਡ ਸਿੱਖ ਵੋਟਰਾਂ ਦੀ ਗਿਣਤੀ 27 ਲੱਖ 87 ਹਜ਼ਾਰ ਰਹੀ, ਜਦੋਂ ਕਿ 2011 ਵਿਚ ਹੋਈਆਂ ਐਸਜੀਪੀਸੀ ਚੋਣਾਂ ਦੌਰਾਨ ਸਿੱਖ ਵੋਟਰਾਂ ਦੀ ਗਿਣਤੀ 52 ਲੱਖ ਦੇ ਕਰੀਬ ਸੀ। ਐਸਜੀਪੀਸੀ ਚੋਣਾਂ ਭਾਰਤ ਸਰਕਾਰ ਵਲੋਂ ਗਠਿਤ ਗੁਰਦੁਆਰਾ ਇਲੈਕਸ਼ਨ ਕਮਿਸ਼ਨ ਦੀ ਦੇਖ ਰੇਖ ਵਿਚ ਕਰਵਾਈਆਂ ਜਾਂਦੀਆਂ ਹਨ।

Check Also

ਸਾਬਕਾ ਅਕਾਲੀ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਲੱਗਿਆ ਵੱਡਾ ਸਦਮਾ

ਬਿਮਾਰੀ ਕਾਰਨ ਪੁੱਤਰ ਹਰਪ੍ਰੀਤ ਸਿੰਘ ਸ਼ਿਵਾਲਿਕ ਦੀ ਹੋਈ ਮੌਤ ਲੁਧਿਆਣਾ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ …