Breaking News
Home / ਕੈਨੇਡਾ / Front / ਅਕਾਲੀ ਦਲ ’ਚੋਂ ਕੱਢੇ ਜਾਣ ਤੋਂ ਬਾਅਦ ਪਰਮਿੰਦਰ ਢੀਂਡਸਾ ਨੇ ਸੁਖਬੀਰ ਬਾਦਲ ’ਤੇ ਚੁੱਕੇ ਸਵਾਲ

ਅਕਾਲੀ ਦਲ ’ਚੋਂ ਕੱਢੇ ਜਾਣ ਤੋਂ ਬਾਅਦ ਪਰਮਿੰਦਰ ਢੀਂਡਸਾ ਨੇ ਸੁਖਬੀਰ ਬਾਦਲ ’ਤੇ ਚੁੱਕੇ ਸਵਾਲ

ਪਰਮਿੰਦਰ ਸਿੰਘ ਢੀਂਡਸਾ ਸਣੇ 8 ਅਕਾਲੀ ਆਗੂਆਂ ਦੀ ਪਾਰਟੀ ’ਚੋਂ ਕੀਤੀ ਗਈ ਹੈ ਛੁੱਟੀ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਆਰੋਪਾਂ ਤਹਿਤ ਪਾਰਟੀ ’ਚੋਂ ਕੱਢੇ ਗਏ ਪਰਮਿੰਦਰ ਸਿੰਘ ਢੀਂਡਸਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਸਵਾਲ ਚੁੱਕੇ ਹਨ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਤੋਂ ਅਕਾਲੀ ਹੋਣ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਢੀਂਡਸਾ ਨੇ ਕਿਹਾ ਕਿ ਉਹ ਅਕਾਲੀ ਹਨ ਅਤੇ ਅਕਾਲੀ ਹੀ ਰਹਿਣਗੇ। ਢੀਂਡਸਾ ਨੇ ਕਿਹਾ ਕਿ ਇਹ ਪਾਰਟੀ ਹੁਣ ਬਾਦਲ ਕੰਪਨੀ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਸਾਡਾ ਮਿਸ਼ਨ ਅਕਾਲੀ ਦਲ ਨੂੰ ਬਚਾਉਣਾ ਹੈ ਅਤੇ ਇਸ ਲਈ ਹੀ ਅਸੀਂ ਅਕਾਲੀ ਦਲ ਸੁਧਾਰ ਲਹਿਰ ਸ਼ੁਰੂ ਕੀਤੀ ਹੈ। ਢੀਂਡਸਾ ਨੇ ਕਿਹਾ ਕਿ ਅਸੀਂ ਸੁਖਬੀਰ ਬਾਦਲ ਦੇ ਗੁਲਾਮ ਨਹੀਂ ਬਣਾਂਗੇ। ਉਨ੍ਹਾਂ ਕਿਹਾ ਕਿ ਅਸੀਂ ਇੱਜ਼ਤ ਨਾਲ ਸਿਆਸਤ ਕੀਤੀ ਹੈ ਅਤੇ ਇੱਜ਼ਤ ਨਾਲ ਹੀ ਸਿਆਸਤ ਕਰਾਂਗੇ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਰਮਿੰਦਰ ਸਿੰਘ ਢੀਂਡਸਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ, ਸਿਕੰਦਰ ਸਿੰਘ ਮਲੂਕਾ, ਸੁਰਿੰਦਰ ਸਿੰਘ ਠੇਕੇਦਾਰ, ਸੁਰਜੀਤ ਸਿੰਘ ਰੱਖੜਾ ਅਤੇ ਚਰਨਜੀਤ ਸਿੰਘ ਬਰਾੜ ਨੂੰ ਪਾਰਟੀ ਵਿਚੋਂ ਬਰਖਾਸਤ ਕਰ ਦਿੱਤਾ ਸੀ। ਇਨ੍ਹਾਂ ਸਾਰੇ ਆਗੂਆਂ ’ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਆਰੋਪ ਲਗਾਏ ਗਏ ਹਨ।

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …