Breaking News
Home / ਕੈਨੇਡਾ / Front / ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਮੁੜ ਹੋਇਆ ਸ਼ੁਰੂ

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਮੁੜ ਹੋਇਆ ਸ਼ੁਰੂ


ਟੋਲ ਪਲਾਜ਼ੇ ਨੂੰ ਫਰੀ ਕਰਨ ਲਈ ਪਹੁੰਚੇ ਕਿਸਾਨ ਆਗੂਆਂ ਨੂੰ ਪੁਲਿਸ ਨੇ ਹਿਰਾਸਤ ’ਚ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਬੁੱਧਵਾਰ ਨੂੰ ਹਾਈਕੋਰਟ ਦੇ ਹੁਕਮਾਂ ਤੋਂ ਮੁੜ ਸ਼ੁਰੂ ਹੋ ਗਿਆ। ਕਿਸਾਨ ਆਗੂ ਜਦੋਂ ਅੱਜ ਮੁੜ ਤੋਂ ਟੋਲ ਪਲਾਜ਼ੇ ਨੂੰ ਫਰੀ ਕਰਨ ਲਈ ਇਕੱਤਰ ਹੋਏ ਤਾਂ ਪੁਲਿਸ ਨੇ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਮੌਕੇ ਏਡੀਸੀਪੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਟੋਲ ਪਲਾਜ਼ੇ ’ਤੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ੇ ’ਤੇ ਮਾਹੌਲ ਖਰਾਬ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਹ ਟੋਲ ਪਲਾਜ਼ਾ ਪਿਛਲੇ 45 ਦਿਨਾਂ ਤੋਂ ਬੰਦ ਪਿਆ ਸੀ, ਜਿਸ ਨੂੰ ਅੱਜ ਪੁਲਿਸ ਦੀ ਮਦਦ ਨਾਲ ਖੋਲ੍ਹਿਆ ਗਿਆ। ਧਿਆਨ ਰਹੇ ਕਿ ਕਿਸਾਨਾਂ ਵਲੋਂ ਵਧੇ ਹੋਏ ਟੋਲ ਰੇਟਾਂ ਦੇ ਵਿਰੋਧ ਵਿਚ ਇਥੇ ਮੋਰਚਾ ਲਗਾਇਆ ਗਿਆ ਸੀ ਅਤੇ ਕਿਸਾਨ ਆਗੂਆਂ ਵਲੋਂ ਇਨ੍ਹਾਂ ਰੇਟਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਸੀ।

Check Also

ਭਾਰਤ ਦੀ ਹਾਕੀ ਟੀਮ ਨੇ ਏਸ਼ਿਆਈ ਚੈਂਪੀਅਨ ਟਰਾਫੀ ’ਚ ਜਿੱਤ ਨਾਲ ਸ਼ੁਰੂਆਤ

ਮੇਜ਼ਬਾਨ ਚੀਨ ਦੀ ਟੀਮ ਨੂੰ 3-0 ਗੋਲਾਂ ਨਾਲ ਹਰਾਇਆ ਹੁਲੁਨਬੂਈਰ/ਬਿਊਰੋ ਨਿਊਜ਼ : ਭਾਰਤ ਹਾਕੀ ਟੀਮ …