Breaking News
Home / ਕੈਨੇਡਾ / Front / ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਹੁਣ ਲੈਣਗੇ ਹਾਈ ਕੋਰਟ ਦੀ ਸ਼ਰਣ

‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਹੁਣ ਲੈਣਗੇ ਹਾਈ ਕੋਰਟ ਦੀ ਸ਼ਰਣ


ਗਿ੍ਫਤਾਰੀ ਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ ’ਚੋਂ ਲਈ ਵਾਪਸ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਅਮਰਗੜ੍ਹ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਜ਼ਮਾਨਤ ਲੈਣ ਲਈ ਹੁਣ ਪੰਜਾਬ-ਹਰਿਆਣਾ ਹਾਈ ਕੋਰਟ ਦੀ ਸ਼ਰਣ ਲੈਣਗੇ। ਗੱਜਣ ਮਾਜਰਾ ਨੇ ਬੈਂਕ ਧੋਖਾਧੜੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਆਪਣੀ ਗਿ੍ਰਫ਼ਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਿਚੋਂ ਵਾਪਸ ਲੈ ਲਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਜ਼ਮਾਨਤ ਲੈਣ ਲਈ ਹੁਣ ਪੰਜਾਬ-ਹਰਿਆਣਾ ਹਾਈ ਕੋਰਟ ਜਾਣ ਦੀ ਛੋਟ ਮਿਲ ਗਈ ਹੈ। ਜਸਵੰਤ ਸਿੰਘ ਗੱਜਣ ਮਾਜਰਾ ਨੂੰ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ 6 ਦਸੰਬਰ 2023 ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ ਅਤੇ ਉਹ ਉਦੋਂ ਤੋਂ ਹੀ ਪਟਿਆਲਾ ਜ਼ਿਲ੍ਹੇ ਦੀ ਨਾਭਾ ਜੇਲ੍ਹ ’ਚ ਬੰਦ ਹਨ। ਜ਼ਮਾਨਤ ਲੈਣ ਲਈ ਗੱਜਣ ਮਾਜਰਾ 29 ਮਈ ਨੂੰ ਮਾਨਯੋਗ ਸੁਪਰੀਮ ਕੋਰਟ ਵੀ ਪਹੁੰਚੇ ਸਨ ਪਰ ਸੁਪਰੀਮ ਕੋਰਟ ਗੱਜਣ ਮਾਜਰਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

Check Also

ਸਾਬਕਾ ਅਕਾਲੀ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਲੱਗਿਆ ਵੱਡਾ ਸਦਮਾ

ਬਿਮਾਰੀ ਕਾਰਨ ਪੁੱਤਰ ਹਰਪ੍ਰੀਤ ਸਿੰਘ ਸ਼ਿਵਾਲਿਕ ਦੀ ਹੋਈ ਮੌਤ ਲੁਧਿਆਣਾ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ …