ਕਿਹਾ : ਪ੍ਰਧਾਨ ਮੰਤਰੀ ਖਿਲਾਫ਼ ਵਿਸ਼ੇਸ਼ ਅਧਿਕਾਰ ਹਨਨ ਦੀ ਕੀਤੀ ਜਾਵੇ ਕਾਰਵਾਈ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਨੇ ਭਾਜਪਾ ਦੇ ਸੰਸਦ ਮੈਂਬਰ ਅਨੁਰਾਗ ਠਾਕੁਰ ਦੀ ਟਿੱਪਣੀ ਦੇ ਮਾਮਲੇ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਵਿਸ਼ੇਸ਼ ਅਧਿਕਾਰ ਮਤਾ ਦਿੱਤਾ। ਉਨ੍ਹਾਂ ਨੋਟਿਸ ’ਚ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਅਨੁਰਾਗ ਠਾਕੁਰ ਵੱਲੋਂ ਦਿੱਤੇ ਭਾਸ਼ਣ ਦੇ ਉਹ ਅੰਸ਼ ਸ਼ੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਹਨ, ਜਿਨ੍ਹਾਂ ਨੂੰ ਸਦਨ ਦੀ ਕਾਰਵਾਈ ਤੋਂ ਹਟਾ ਦਿੱਤਾ ਗਿਆ ਸੀ। ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਕਦਮ ਨੂੰ ਸਦਨ ਦੇ ਵਿਸ਼ੇਸ਼ ਅਧਿਕਾਰਾਂ ਦਾ ਹਨਨ ਕਰਾਰ ਦਿੱਤਾ ਹੈ ਅਤੇ ਪ੍ਰਧਾਨ ਮੰਤਰੀ ਖਿਲਾਫ਼ ਵਿਸ਼ੇਸ਼ ਅਧਿਕਾਰ ਹਨਨ ਦੀ ਕਾਰਵਾਈ ਸ਼ੁਰੂ ਕਰਨ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਅਨੁਰਾਗ ਠਾਕੁਰ ਨੇ ਬਜਟ ’ਤੇ ਚਰਚਾ ’ਚ ਹਿੱਸਾ ਲੈਂਦੇ ਹੋਏ ਜਾਤੀ ਜਨਗਣਨਾ ਦੀ ਮੰਗ ਨੂੰ ਲੈ ਕੇ ਰਾਹੁਲ ਗਾਂਧੀ ’ਤੇ ਤਿੱਖੇ ਹਮਲੇ ਕੀਤੇ ਸਨ। ਉਨ੍ਹਾਂ ਕਿਹਾ ਸੀ ਕਿ ‘ਜਿਸ ਦੀ ਜਾਤੀ ਦਾ ਪਤਾ ਨਹੀਂ’ ਉਹ ਜਾਤੀ ਜਨਗਣਨਾ ਦੀ ਗੱਲ ਕਰਦਾ ਹੈ। ਕਾਂਗਰਸੀ ਸੰਸਦ ਮੈਂਬਰਾਂ ਨੇ ਅਨੁਰਾਗ ਠਾਕੁਰ ਦੀ ਇਸ ਟਿੱਪਣੀ ’ਤੇ ਨਾਰਾਜ਼ਗੀ ਪ੍ਰਗਟਾਉਂਦੇ ਹੋਏ ਸਦਨ ’ਚ ਕਾਫ਼ੀ ਹੰਗਾਮਾ ਕੀਤਾ ਸੀ।
Check Also
ਡੋਨਾਲਡ ਟਰੰਪ ਨੇ ਟੈਰਿਫ ਡੈਡਲਾਈਨ 1 ਅਗਸਤ ਤੱਕ ਵਧਾਈ
ਕਿਹਾ : ਅਮਰੀਕਾ ਤੇ ਭਾਰਤ ਵਿਚਾਲੇ ਵਪਾਰ ਸਮਝੌਤਾ ਸਿਰੇ ਚੜ੍ਹਨ ਦੇ ਨੇੜੇ ਵਾਸ਼ਿੰਗਟਨ/ਬਿਊਰੋ ਨਿਊਜ਼ …