8.5 C
Toronto
Tuesday, November 25, 2025
spot_img
HomeਕੈਨੇਡਾFrontਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਕੋਲੋਂ ਈਡੀ ਨੇ ਕੀਤੀ ਪੁੱਛਗਿੱਛ

ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਕੋਲੋਂ ਈਡੀ ਨੇ ਕੀਤੀ ਪੁੱਛਗਿੱਛ


ਦੋ ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ’ਚ ਹੋਏ ਘੁਟਾਲੇ ਦਾ ਹੈ ਮਾਮਲਾ
ਜਲੰਧਰ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਕੋਲੋਂ ਈਡੀ ਵੱਲੋਂ ਪੁੱਛਗਿੱਛ ਕੀਤੀ ਗਈ। ਭਾਰਤ ਭੂਸ਼ਣ ਆਸ਼ੂ ਅੱਜ ਵੀਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਜਲੰਧਰ ਸਥਿਤ ਦਫ਼ਤਰ ਵਿਖੇ ਪਹੁੰਚੇ, ਜਿੱਥੇ ਈਡੀ ਨੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ। ਜਦਕਿ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਭਾਰਤ ਭੂਸ਼ਣ ਆਸ਼ੂ ਤੋਂ ਕਿਸ ਮਾਮਲੇ ਵਿਚ ਪੁੱਛਗਿੱਛ ਕੀਤੀ ਗਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਆਸ਼ੂ ਦੇ ਖਿਲਾਫ਼ ਮਨੀ ਲਾਂਡਰਿੰਗ ਦੇ ਐਕਟ ਤਹਿਤ ਇਹ ਕਾਰਵਾਈ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦੀ ਵਾਗਡੋਰ ਸੰਭਾਲ ਰਹੇ ਸਨ ਤਾਂ ਉਨ੍ਹਾਂ ’ਤੇ ਲਗਭਗ ਦੋ ਹਜ਼ਾਰ ਕਰੋੜ ਰੁਪਏ ਦੇ ਟੈਂਡਰ ’ਚ ਘਪਲੇ ਦਾ ਆਰੋਪ ਲੱਗਿਆ ਸੀ। ਪੰਜਾਬ ਦੀਆਂ ਮੰਡੀਆਂ ਵਿਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿਚ ਵੱਡੇ ਪੱਧਰ ’ਤੇ ਬੇਨਿਯਮੀਆਂ ਹੋਈਆਂ ਸਨ। ਇਸ ਮਾਮਲੇ ਦੀ ਜਾਂਚ ਦੌਰਾਨ ਇਹ ਜਾਣਕਾਰੀ ਸਾਹਮਣੇ ਆਈ ਸੀ ਕਿ ਟਰਾਂਸਪੋਰਟੇਸ਼ਨ ਅਤੇ ਸਪਲਾਈ ਦੇ ਨਾਂ ’ਤੇ ਕਈ ਫਰਜ਼ੀ ਵਾਹਨਾਂ ਦੀ ਦੁਰਵਰਤੋਂ ਕੀਤੀ ਜਾਂਦੀ ਸੀ।

RELATED ARTICLES
POPULAR POSTS