ਅਫਸਰਾਂ ਨੇ ਡਕਾਰੇ ਨੌਜਵਾਨਾਂ ਦੇ 60 ਕਰੋੜ ਰੁਪਏ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਵਿਚ ਟੀਮ ਇਨਸਾਫ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਦੋਸ਼ ਲਗਾਇਆ ਹੈ ਕਿ “ਸੈਂਟਰਲ ਟੂਲ ਰੂਮ ਦੇ ਪ੍ਰਬੰਧਕਾਂ ਨੇ 60 ਕਰੋੜ ਰੁਪਏ ਦਾ ਗਬਨ ਕੀਤਾ ਹੈ। ਕੇਂਦਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਦੀ ਸਿਖਲਾਈ ਲਈ ਭੇਜਿਆ ਗਿਆ ਪੈਸਾ ਸੀ.ਟੀ.ਆਰ. ਨੇ ਡਕਾਰ ਲਿਆ ਹੈ।
ਲੁਧਿਆਣਾ ਦੇ ਸੀ.ਟੀ.ਆਰ. ਦਫਤਰ ਬਾਹਰ ਪ੍ਰਦਰਸ਼ਨ ਕਰ ਰਹੇ ਟੀਮ ਇਨਸਾਫ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ, ਬਲਵਿੰਦਰ ਸਿੰਘ ਬੈਂਸ ਤੇ ਉਨ੍ਹਾਂ ਦੇ ਸਮਰਥਕਾਂ ਦਾ ਦੋਸ਼ ਹੈ ਕਿ ਮਹਿਕਮੇ ਨੇ ਵੱਡੇ ਪੱਧਰ ‘ਤੇ ਘੁਟਾਲਾ ਕੀਤਾ ਹੈ। ਕੇਂਦਰ ਵੱਲੋਂ 2007 ਤੋਂ ਹੁਣ ਤੱਕ ਨੌਜਵਾਨਾਂ ਦੇ ਬਿਹਤਰ ਭਵਿੱਖ ਲਈ ਹੁਨਰਮੰਦ ਬਣਾਉਣ ਦੇ ਮਕਸਦ ਨਾਲ 60 ਕਰੋੜ ਰੁਪਏ ਜਾਰੀ ਕੀਤੇ ਗਏ ਪਰ ਇਸ ਦਾ ਲਾਹਾ ਇੱਕ ਵੀ ਨੌਜਵਾਨ ਨੂੰ ਨਹੀਂ ਦਿੱਤਾ ਗਿਆ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …