ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਸਬੰਧੀ ਬਣਾਈ ਕਮੇਟੀ ਦਾ ਲਗਾਇਆ ਚੇਅਰਮੈਨ
ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਕਾਂਗਰਸ ਪਾਰਟੀ ਨੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਅਗਾਮੀ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ, ਉਮੀਦਵਾਰਾਂ ਦੀ ਚੋਣ ਸਬੰਧੀ ਬਣਾਈ ਗਈ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਲਗਾਇਆ ਹੈ। ਹੁਣ ਜੰਮੂ-ਕਸ਼ਮੀਰ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਚੋਣ ਵਿਚ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅਹਿਮ ਭੂਮਿਕਾ ਨਿਭਾਈ ਜਾਵੇਗੀ। ਸੰਸਦ ਮੈਂਬਰ ਰੰਧਾਵਾ ਨੇ ਇਸ ਜ਼ਿੰਮੇਵਾਰ ਲਈ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਵੀ ਕੀਤਾ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਸੁਖਜਿੰਦਰ ਸਿੰਘ ਰੰਧਾਵਾ ਰਾਜਸਥਾਨ ਵਿਚ ਵੀ ਇੰਚਾਰਜ ਦੀ ਭੂਮਿਕਾ ਨਿਭਾਅ ਚੁੱਕੇ ਹਨ।
Check Also
ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ
ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …