ਬਨੀ ’ਤੇ ਬਾਜ਼ਾਰ ਵਿਚ ਸ਼ਰ੍ਹੇਆਮ ਪਿਸਤੌਲ ਲਹਿਰਾਉਣ ਦਾ ਹੈ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦੇ ਸਾਬਕਾ ਵਿਧਾਇਕ ਜਸਜੀਤ ਸਿੰਘ ਬਨੀ ਨੂੰ ਚੰਡੀਗੜ੍ਹ ਪੁਲਿਸ ਨੇ ਗਿ੍ਰਫ਼ਤਾਰ ਕਰ ਲਿਆ ਹੈ। ਉਹ ਸੈਕਟਰ 8 ਦੇ ਕਮਿਊਨਿਟੀ ਸੈਂਟਰ ਦੇ ਬਾਹਰ ਲੰਘੀ ਦੇਰ ਰਾਤ ਪਿਸਤੌਲ ਲਹਿਰਾ ਰਹੇ ਸਨ। ਜਦੋਂ ਇਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਪੁਲਿਸ ਨੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਣ ਤੋਂ ਬਾਅਦ ਵਿਧਾਇਕ ਦੀ ਪਹਿਚਾਣ ਕੀਤੀ। ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਸਾਬਕਾ ਅਕਾਲੀ ਵਿਧਾਇਕ ਨੂੰ ਗਿ੍ਰਫ਼ਤਾਰ ਕਰ ਲਿਆ ਜਦਕਿ ਬਨੀ ਵੱਲੋਂ ਹਵਾ ’ਚ ਲਹਿਰਾਈ ਗਈ ਪਿਸਤੌਲ ਖਾਲੀ ਦੱਸੀ ਜਾ ਰਹੀ ਹੈ। ਧਿਆਨ ਰਹੇ ਕਿ ਜਸਜੀਤ ਸਿੰਘ ਬਨੀ ਸਾਬਕਾ ਕੈਬਨਿਟ ਮੰਤਰੀ ਅਤੇ ਉਘੇ ਅਕਾਲੀ ਆਗੂ ਕੈਪਟਨ ਕੰਵਲਜੀਤ ਸਿੰਘ ਦਾ ਪੁੱਤਰ ਹੈ। ਉਨ੍ਹਾਂ 2007 ’ਚ ਖਰੜ ਵਿਧਾਨ ਸਭਾ ਹਲਕੇ ਤੋਂ ਚੋਣ ਲਈ ਸੀ ਪ੍ਰੰਤੂ ਉਹ ਚੋਣ ਹਾਰ ਗਏ ਸਨ। ਕੈਪਟਨ ਕੰਵਲਜੀਤ ਸਿੰਘ ਦੀ ਮੌਤ ਤੋਂ ਬਾਅਦ 2009 ’ਚ ਬਨੀ ਨੇ ਬਨੂੜ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਅਤੇ ਉਹ ਇਥੋਂ ਜਿੱਤ ਪ੍ਰਾਪਤ ਕਰਕੇ ਵਿਧਾਇਕ ਬਣੇ ਸਨ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …