17.7 C
Toronto
Tuesday, August 18, 2026
spot_img
Homeਹਫ਼ਤਾਵਾਰੀ ਫੇਰੀਈਡੀ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫ਼ਤਾਰ

ਈਡੀ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫ਼ਤਾਰ

ਈਡੀ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫ਼ਤਾਰਜਲੰਧਰ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਦੀ ਟੀਮ ਨੇ ਜਲੰਧਰ ਦਫ਼ਤਰ ‘ਚ ਗ੍ਰਿਫ਼ਤਾਰ ਕਰ ਲਿਆ ਹੈ। ਭਾਰਤ ਭੂਸ਼ਣ ਆਸ਼ੂ ਵੀਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਜਲੰਧਰ ਸਥਿਤ ਦਫ਼ਤਰ ਵਿਖੇ ਪਹੁੰਚੇ, ਜਿੱਥੇ ਈਡੀ ਨੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਸੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਆਸ਼ੂ ਦੇ ਖਿਲਾਫ਼ ਮਨੀ ਲਾਂਡਰਿੰਗ ਦੇ ਐਕਟ ਤਹਿਤ ਇਹ ਕਾਰਵਾਈ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦੀ ਵਾਗਡੋਰ ਸੰਭਾਲ ਰਹੇ ਸਨ ਤਾਂ ਉਨ੍ਹਾਂ ‘ਤੇ ਲਗਭਗ ਦੋ ਹਜ਼ਾਰ ਕਰੋੜ ਰੁਪਏ ਦੇ ਟੈਂਡਰ ‘ਚ ਘਪਲੇ ਦਾ ਆਰੋਪ ਲੱਗਿਆ ਸੀ। ਪੰਜਾਬ ਦੀਆਂ ਮੰਡੀਆਂ ਵਿਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿਚ ਵੱਡੇ ਪੱਧਰ ‘ਤੇ ਬੇਨਿਯਮੀਆਂ ਹੋਈਆਂ ਸਨ। ਇਸ ਮਾਮਲੇ ਦੀ ਜਾਂਚ ਦੌਰਾਨ ਇਹ ਜਾਣਕਾਰੀ ਸਾਹਮਣੇ ਆਈ ਸੀ ਕਿ ਟਰਾਂਸਪੋਰਟੇਸ਼ਨ ਅਤੇ ਸਪਲਾਈ ਦੇ ਨਾਂ ‘ਤੇ ਕਈ ਫਰਜ਼ੀ ਵਾਹਨਾਂ ਦੀ ਦੁਰਵਰਤੋਂ ਕੀਤੀ ਜਾਂਦੀ ਸੀ।

 

RELATED ARTICLES
POPULAR POSTS