Breaking News
Home / ਭਾਰਤ / ਪੈਰਿਸ ਉਲੰਪਿਕ ‘ਚ ਭਾਰਤ ਨੂੰ ਨਿਸ਼ਾਨੇਬਾਜ਼ੀ ‘ਚ ਇਕ ਹੋਰ ਤਮਗਾ

ਪੈਰਿਸ ਉਲੰਪਿਕ ‘ਚ ਭਾਰਤ ਨੂੰ ਨਿਸ਼ਾਨੇਬਾਜ਼ੀ ‘ਚ ਇਕ ਹੋਰ ਤਮਗਾ

ਸਵਪਨਿਲ ਕੁਸਾਲੇ ਨੇ ਜਿੱਤਿਆ ਕਾਂਸੀ ਦਾ ਤਮਗਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੈਰਿਸ ਵਿਚ ਚੱਲ ਰਹੀਆਂ ਉਲੰਪਿਕ ਖੇਡਾਂ ਦੌਰਾਨ ਭਾਰਤ ਨੂੰ ਨਿਸ਼ਾਨੇਬਾਜ਼ੀ ਵਿਚ ਇਕ ਹੋਰ ਤਮਗਾ ਮਿਲਿਆ ਹੈ। ਇਹ ਕਾਂਸੀ ਦਾ ਤਮਗਾ ਸਵਪਨਿਲ ਕੁਸ਼ਾਲੇ ਨੇ 50 ਮੀਟਰ ਰਾਈਫਲ 3 ਪੁਜੀਸ਼ਨ ਮੁਕਾਬਲੇ ਵਿਚ ਦੇਸ਼ ਦੀ ਝੋਲੀ ਪਾਇਆ ਹੈ। ਧਿਆਨ ਰਹੇ ਕਿ ਨਿਸ਼ਾਨੇਬਾਜ਼ੀ ਵਿਚ ਭਾਰਤ ਦਾ ਇਹ ਤੀਜਾ ਤਮਗਾ ਹੈ। ਇਸ ਤੋਂ ਪਹਿਲਾਂ ਮਨੂ ਭਾਕਰ ਨੇ ਵਿਅਕਤੀਗਤ ਮੁਕਾਬਲੇ ਤੇ ਟੀਮ ਮੁਕਾਬਲੇ ਵਿਚ ਸਰਬਜੀਤ ਸਿੰਘ ਨਾਲ ਮਿਲ ਕੇ ਕਾਂਸੀ ਦੇ ਤਮਗੇ ਜਿੱਤੇ ਸਨ। ਇਸਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਵਪਨਿਲ ਕੁਸਾਲੇ ਨੂੰ ਵੀ ਭਾਰਤ ਲਈ ਤਮਗਾ ਜਿੱਤਣ ਲਈ ਵਧਾਈ ਦਿੱਤੀ ਹੈ।

 

Check Also

ਸ੍ਰੀਨਗਰ ਵਿੱਚ ਹੋਏ ਗ੍ਰਨੇਡ ਹਮਲੇ ’ਚ 11 ਵਿਅਕਤੀ ਹੋਏ ਜਖਮੀ

ਮੁੱਖ ਮੰਤਰੀ ਉਮਰ ਅਬਦੁੱਲਾ ਨੇ ਪ੍ਰਗਟਾਇਆ ਦੁੱਖ ਸ੍ਰੀਨਗਰ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਵਿੱਚ ਸ੍ਰੀਨਗਰ ਸ਼ਹਿਰ …