ਲੋਕ ਮੰਚ ਪੰਜਾਬ ਵਲੋਂ ਵੀਸੀ ਅਤੇ ਮੰਤਰੀ ਨੂੰ ਪੱਤਰ
ਬਰਨਾਲਾ/ਬਿਊਰੋ ਨਿਊਜ਼ : ਲੋਕ ਮੰਚ ਪੰਜਾਬ ਦੇ ਚੇਅਰਮੈਨ ਡਾਕਟਰ ਲਖਵਿੰਦਰ ਸਿੰਘ ਜੌਹਲ ਨੇ ਉਚੇਰੀ ਸਿੱਖਿਆ ਦੇ ਮੁੱਖ ਸਕੱਤਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਕਮਲ ਕਿਸ਼ੋਰ ਯਾਦਵ ਨੂੰ ਇਕ ਭੇਜਿਆ ਹੈ, ਜਿਸ ਵਿਚ ਕੰਪਿਊਟਰ ਵਿਭਾਗ ਅਤੇ ਯੂਨੀਵਰਸਿਟੀ ਨਾਲ ਸੰਬੰਧਤ ਕੁਝ ਕਾਲਜਾਂ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅਕਾਦਮਿਕ ਕੌਂਸਿਲ ਦੇ ਪੰਜਾਬੀ ਦੀ ਲਾਜ਼ਮੀ ਪੜ੍ਹਾਈ ਸੰਬੰਧੀ ਕੀਤੇ ਗਏ ਫ਼ੈਸਲਿਆਂ ਦੀ ਉਲੰਘਣਾ ਕੀਤੇ ਜਾਣ ਬਾਰੇ ਜਾਂਚ ਦੀ ਕਰਵਾਉਣ ਬਾਰੇ ਕਿਹਾ ਗਿਆ ਹੈ। ਉਨ੍ਹਾਂ ਇੱਕ ਪੱਤਰ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ, ਪ੍ਰਧਾਨ, ਕੇਂਦਰੀ ਪੰਜਾਬੀ ਲੇਖਕ ਸਭਾ(ਰਜਿ),ਪ੍ਰਧਾਨ, ਕੇੰਦਰੀ ਪੰਜਾਬੀ ਲੇਖਕ ਸਭਾ (ਸੇਖੋ) ਨੂੰ ਵੀ ਭੇਜਿਆ ਹੈ।
ਇਥੇ ਇਹ ਵਰਨਣਯੋਗ ਹੈ ਕਿ ਪੰਜਾਬੀ ਭਾਸ਼ਾ ਦੇ ਨਾਮ ਉਤੇ ਬਣੀ ਇਸ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੜ੍ਹਾਈ ਲਾਜ਼ਮੀ ਕਰਵਾਏ ਜਾਣ ਲਈ ਪੰਜਾਬ ਦੇ ਲੋਕਾਂ ਨੂੰ ਵਾਰ ਵਾਰ ਸੰਘਰਸ਼ ਕਰਨਾ ਪੈਂਦਾ ਹੈ। ਬੀਸੀਏ ਦੇ ਛੇ ਸਮੈਸਟਰਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਏ ਜਾਣ ਬਾਰੇ ਪਿਛਲੇ ਵਰ੍ਹੇ ਇਹ ਫੈਸਲੇ ਕਰਾਉਣ ਲਈ ਵੀ ਲੰਮੀ ਲੜਾਈ ਲੜਣੀ ਪਈ ਸੀ, ਜਿਨ੍ਹਾਂ ਨੂੰ ਹੁਣ ਸਾਬੋਤਾਜ ਕੀਤਾ ਜਾ ਰਿਹਾ ਹੈ।
ਪੰਜਾਬ ‘ਚ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਭਾਜਪਾ ਤਿਆਰ : ਪ੍ਰਨੀਤ ਕੌਰ
ਮਾਨਸਾ : ਭਾਜਪਾ ਦੀ ਸੀਨੀਅਰ ਆਗੂ ਪ੍ਰਨੀਤ ਕੌਰ ਨੇ ਕਿਹਾ ਕਿ ਪਾਰਟੀ ਪੰਜਾਬ ਵਿੱਚ ਆ ਰਹੀਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਪੂਰੀ ਤਿਆਰੀ ਨਾਲ ਲੜੇਗੀ। ਉਨ੍ਹਾਂ ਕਿਹਾ ਕਿ ਜਿਵੇਂ ਪੰਜਾਬ ਵਿੱਚ ਭਾਜਪਾ ਦਾ ਲੋਕ ਸਭਾ ਚੋਣਾਂ ਦੌਰਾਨ ਗਰਾਫ ਉੱਚਾ ਹੋਇਆ ਹੈ ਅਤੇ ਜਲੰਧਰ (ਪੱਛਮੀ) ਹਲਕੇ ‘ਚ ਪਾਰਟੀ ਨੇ ਕਾਂਗਰਸ ਨੂੰ ਪਛਾੜਦੇ ਹੋਏ ਦੂਜਾ ਸਥਾਨ ਹਾਸਲ ਕੀਤਾ ਹੈ, ਉਸੇ ਤਰ੍ਹਾਂ ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਪਾਰਟੀ ਦੀ ਮਹੱਤਵਪੂਰਨ ਪੁਜ਼ੀਸ਼ਨ ਸਭ ਦੇ ਸਾਹਮਣੇ ਆਵੇਗੀ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਕਾਰਪੋਰੇਸ਼ਨ, ਨਗਰ ਕੌਂਸਲ, ਪੰਚਾਇਤੀ ਚੋਣਾਂ ਵਿੱਚ ਪਾਰਟੀ ਆਪਣੇ ਵਰਕਰਾਂ ਨੂੰ ਪੂਰੀ ਤਿਆਰੀ ਨਾਲ ਮੈਦਾਨ ਵਿੱਚ ਉਤਾਰੇਗੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …