ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ‘ਚ ਸ਼ਾਮਲ ਲਈ ਭੇਜਿਆ ਸੁਨੇਹਾ
ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਰਧਾਲੂ ਰਾਏ ਬੁਲਾਰ ਦੇ ਪਾਕਿਸਤਾਨ ਵਿੱਚ ਰਹਿੰਦੇ ਚਾਰ ਵੰਸ਼ਜ ਪਰਿਵਾਰਾਂ ਨੂੰ ਗੁਰੂ ਸਾਹਿਬ ਦੇ ਨਵੰਬਰ ਮਹੀਨੇ ਵਿੱਚ ਆ ਰਹੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਭਾਰਤ ਆਉਣ ਦਾ ਸੱਦਾ ਭੇਜਿਆ ਹੈ। ਇਸ ਸਬੰਧ ਵਿੱਚ ਰਾਏ ਮੁਹੰਮਦ ਸਲੀਮ ਭੱਟੀ ਸਣੇ ਚਾਰ ਪਰਿਵਾਰਾਂ ਨੂੰ ਭੇਜੇ ਗਏ ਸੱਦਾ ਪੱਤਰ ਵਿੱਚ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਇਸ ਸਾਲ 15 ਨਵੰਬਰ ਨੂੰ ਅੰਮ੍ਰਿਤਸਰ, ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ, ਬਟਾਲਾ, ਦਿੱਲੀ, ਨਾਨਕਮੱਤਾ (ਉਤਰਾਖੰਡ) ਵਿੱਚ ਸਥਿਤ ਕਈ ਗੁਰਧਾਮਾਂ ਉੱਤੇ ਮਨਾਇਆ ਜਾ ਰਿਹਾ ਹੈ। ਇਸ ਲਈ ਰਾਏ ਬੁਲਾਰ ਦੇ ਵੰਸ਼ਜ ਪਰਿਵਾਰ 1 ਤੋਂ 30 ਨਵੰਬਰ ਦੇ ਵਿਚਕਾਰ ਭਾਰਤ ਆ ਕੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ। ਸ਼੍ਰੋਮਣੀ ਕਮੇਟੀ ਇਨ੍ਹਾਂ ਪਰਿਵਾਰਾਂ ਦੇ ਭਾਰਤ ਪਹੁੰਚਣ ਉੱਤੇ ਉਨ੍ਹਾਂ ਦੀ ਰਿਹਾਇਸ਼ ਅਤੇ ਯਾਤਰਾ ਦੇ ਸਾਰੇ ਖਰਚੇ ਦਾ ਪ੍ਰਬੰਧ ਕਰੇਗੀ।
Check Also
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ 6 ਨਵੰਬਰ ਨੂੰ ਸੱਦੀ ਸਿੱਖ ਵਿਦਵਾਨਾਂ ਤੇ ਪੱਤਰਕਾਰਾਂ ਦੀ ਅਹਿਮ ਇਕੱਤਰਤਾ
ਸੁਖਬੀਰ ਬਾਦਲ ਦੀ ਸਜ਼ਾ ਸਬੰਧੀ ਲਿਆ ਜਾ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ : ਲੰਘੇ ਦਿਨੀਂ …