ਸੁਪਰੀਮ ਕੋਰਟ ਨੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਦਿੱਤੇ ਹੁਕਮ
ਨਵੀਂ ਦਿੱਲੀ/ਬਿਊਰੋ ਨਿਊਜ਼ : ਮਾਨਯੋਗ ਸੁਪਰੀਮ ਕੋਰਟ ਵਿਚ ਅੱਜ ਸ਼ੰਭੂ ਬਾਰਡਰ ਨੂੰ ਖੋਲ੍ਹਣ ਸੰਬੰਧੀ ਸੁਣਵਾਈ ਹੋਈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਹਰਿਆਣਾ ਦੀ ਨਾਇਬ ਸੈਣੀ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਕਿਹਾ ਹੈ ਕਿ ਉਹ ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨਾਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੱਢਣ ਲਈ ਕਮੇਟੀ ਦੇ ਗਠਨ ਲਈ ਸਾਂਝੇ ਨਾਵਾਂ ਦਾ ਸੁਝਾਅ ਦੇਣ ਤਾਂ ਜੋ ਮਸਲੇ ਦਾ ਜਲਦੀ ਹੱਲ ਕੱਢਿਆ ਜਾ ਸਕੇ। ਇਸ ਦੇ ਨਾਲ ਹੀ ਅੱਜ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ’ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦਾ ਹੁਕਮ ਵੀ ਦਿੱਤਾ। ਮਾਮਲੇ ਦੀ ਅਗਲੀ ਸੁਣਵਾਈ 12 ਅਗਸਤ ਨੂੰ ਹੋਵੇਗੀ। ਧਿਆਨ ਰਹੇ ਕਿ ਕਿਸਾਨ ਆਪਣੀਆਂ ਹੱਕੀ ਮੰਗਾਂ ਨੂੰ ਕੇਂਦਰ ਸਰਕਾਰ ਕੋਲੋਂ ਮਨਵਾਉਣ ਲਈ ਦਿੱਲੀ ਜਾਣਾ ਚਾਹੁੰਦੇ ਸਨ। ਪ੍ਰੰਤੂ ਹਰਿਆਣਾ ਸਰਕਾਰ ਨੇ ਕੇਂਦਰ ਸਰਕਾਰ ਦੀ ਮਦਦ ਨਾਲ ਕਿਸਾਨਾਂ ਨੂੰ ਸ਼ੰਭੂ ਬਾਰਡਰ ’ਤੇ ਹੀ ਰੋਕ ਲਿਆ ਸੀ ਅਤੇ ਕਿਸਾਨ ਲੰਘੀ 13 ਫਰਵਰੀ ਤੋਂ ਸ਼ੰਭੂ ਬਾਰਡਰ ’ਤੇ ਧਰਨਾ ਲਗਾ ਕੇ ਬੈਠੇ ਹਨ। ਜ਼ਿਕਰਯੋਗ ਹੈ ਕਿ ਹਰਿਆਣਾ ਸਰਕਾਰ ਨੇ ਹਾਈਕੋਰਟ ਦੇ ਸ਼ੰਭੂ ਬਾਰਡਰ ਨੂੰ ਖੋਲ੍ਹਣ ਵਾਲੇ ਹੁਕਮਾਂ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …