-5.1 C
Toronto
Wednesday, December 31, 2025
spot_img
HomeਕੈਨੇਡਾFrontਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਈਡੀ ਦੇ ਪੰਜ ਦਿਨਾ ਰਿਮਾਂਡ ’ਤੇ

ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਈਡੀ ਦੇ ਪੰਜ ਦਿਨਾ ਰਿਮਾਂਡ ’ਤੇ


ਟੈਂਡਰ ਘੁਟਾਲਾ ਮਾਮਲੇ ’ਚ ਆਸ਼ੂ ਨੂੰ ਈਡੀ ਵੱਲੋਂ ਕੀਤਾ ਗਿਆ ਹੈ ਗਿ੍ਰਫ਼ਤਾਰ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਟੈਂਡਰ ਘੁਟਾਲਾ ਮਾਮਲੇ ’ਚ ਈਡੀ ਵੱਲੋਂ ਜਲੰਧਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਸੁਣਵਾਈ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਦੇ ਪੰਜ ਦਿਨਾਂ ਰਿਮਾਂਡ ’ਤੇ ਭੇਜ ਦਿੱਤਾ ਜਦਕਿ ਈਡੀ ਵੱਲੋਂ 7 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ। ਹੁਣ ਆਉਂਦੀ 7 ਅਗਸਤ ਨੂੰ ਆਸ਼ੂ ਨੂੰ ਮੁੜ ਤੋਂ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਧਿਆਨ ਰਹੇ ਕਿ ਲੰਘੇ ਕੱਲ੍ਹ ਈਡੀ ਨੇ 9 ਘੰਟੇ ਦੀ ਪੁੱਛਗਿੱਛ ਮਗਰੋਂ ਟੈਂਡਰ ਘੁਟਾਲਾ ਮਾਮਲੇ ’ਚ ਭਾਰਤ ਭੂਸ਼ਣ ਆਸ਼ੂ ਨੂੰ ਗਿ੍ਰਫ਼ਤਾਰ ਕਰ ਲਿਆ ਸੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੀ ਜਾਣਕਾਰੀ ਅਨੁਸਾਰ ਆਸ਼ੂ ਈਡੀ ਨੂੰ ਸਵਾਲਾਂ ਦਾ ਜਵਾਬ ਨਹੀਂ ਦੇ ਸਕੇ। ਈਡੀ ਪਿਛਲੀ ਕਾਂਗਰਸ ਸਰਕਾਰ ਦੇ ਦੌਰਾਨ ਮੰਤਰੀ ਰਹਿੰਦੇ ਹੋਏ ਆਸ਼ੂ ਦੀ ਵਧੀ ਹੋਈ ਪ੍ਰਾਪਰਟੀ ਦੀ ਜਾਂਚ ਕਰ ਰਹੀ ਹੈ। ਈਡੀ ਅਧਿਕਾਰੀਆਂ ਅਨੁਸਾਰ ਆਸ਼ੂ ਦੇ ਵਿਦੇਸ਼ਾਂ ’ਚ ਵੀ ਕੁੱਝ ਲੈਣ-ਦੇਣ ਦੇ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ।

RELATED ARTICLES
POPULAR POSTS