5.8 C
Toronto
Wednesday, May 13, 2026
spot_img
HomeਕੈਨੇਡਾFrontਦਿੱਲੀ ਕੋਚਿੰਗ ਹਾਦਸੇ ਦੀ ਜਾਂਚ ਹਾਈਕੋਰਟ ਨੇ ਸੀਬੀਆਈ ਨੂੰ ਸੌਂਪੀ

ਦਿੱਲੀ ਕੋਚਿੰਗ ਹਾਦਸੇ ਦੀ ਜਾਂਚ ਹਾਈਕੋਰਟ ਨੇ ਸੀਬੀਆਈ ਨੂੰ ਸੌਂਪੀ


ਵਿਜੀਲੈਂਸ ਕਮੇਟੀ ਦੇ ਅਧਿਕਾਰੀ ਨੂੰ ਵੀ ਜਾਂਚ ਦੀ ਨਿਗਰਾਨੀ ਕਰਨ ਦੇ ਦਿੱਤੇ ਹੁਕਮ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਹਾਈ ਕੋਰਟ ਨੇ ਅੱਜ ਸ਼ੁੱਕਰਵਾਰ ਨੂੰ ਰਾਊ ਆਈਏਐਸ ਕੋਚਿੰਗ ਹਾਦਸੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਇਸ ਦੇ ਨਾਲ ਹੀ ਕੋਰਟ ਨੇ ਸੈਂਟਰਲ ਵਿਜੀਲੈਂਸ ਕਮੇਟੀ ਦੇ ਅਧਿਕਾਰੀ ਨੂੰ ਜਾਂਚ ਦੀ ਨਿਗਰਾਨੀ ਕਰਨ ਦੇ ਹੁਕਮ ਵੀ ਦਿੱਤੇ। ਸੁਣਵਾਈ ਦੌਰਾਨ ਕੋਰਟ ਨੇ ਕਿਹਾ ਕਿ ਲੋਕਾਂ ਨੂੰ ਜਾਂਚ ’ਤੇ ਸ਼ੱਕ ਨਾ ਹੋਵੇ ਅਤੇ ਹਾਦਸੇ ਦੀ ਗੰਭੀਰਤਾ, ਸਰਕਾਰੀ ਕਰਮਚਾਰੀਆਂ ਦੇ ਭਿ੍ਰਸ਼ਟਾਚਾਰ ’ਚ ਸ਼ਾਮਲ ਹੋਣ ਦੀ ਸੰਭਾਵਨਾ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਕੁਟੰੁਬ ਟਰੱਸਟ ਦੀ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਦੇ ਐਕਟਿੰਗ ਚੀਫ਼ ਜਸਟਿਸ ਮਨਮੋਹਨ ਅਤੇ ਜਸਟਿਸ ਤੁਸ਼ਾਰ ਰਾਓ ਦੀ ਬੈਂਚ ਵੱਲੋਂ ਇਸ ਮਾਮਲੇ ਦੀ ਸੁਣਵਾਈ ਕੀਤੀ ਗਈ। ਧਿਆਨ ਰਹੇ ਕਿ ਦਿੱਲੀ ਦੀ ਰਾਊ ਆਈਏਐਸ ਕੋਚਿੰਗ ਦੇ ਬੇਸਮੈਂਟ ’ਚ ਸਥਿਤ ਲਾਇਬਰੇਰੀ ’ਚ ਪਾਣੀ ਭਰ ਜਾਣ ਕਾਰਨ ਲੰਘੀ 27 ਜੁਲਾਈ ਨੂੰ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਸੀ।

RELATED ARTICLES
POPULAR POSTS