ਪੰਜਾਬ ਸਰਕਾਰ ਕੋਲੋਂ ਤੁਰੰਤ ਪੰਚਾਇਤੀ ਚੋਣਾਂ ਕਰਵਾਉਣ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਹਾਈਕੋਰਟ ’ਚ ਬਲਾਕ ਸੰਮਤੀਆਂ, ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤੀ ਚੋਣਾਂ ਨੂੰ ਲੈ ਕੇ ਜਨਹਿਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਗਈ ਹੈ। ਦਾਇਰ ਕੀਤੀ ਗਈ ਇਸ ਪਟੀਸ਼ਨ ਰਾਹੀਂ ਪੰਜਾਬ ਸਰਕਾਰ ਕੋਲੋਂ ਤੁਰੰਤ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਪੀਆਈਐਲ ’ਚ 10 ਅਗਸਤ 2023 ਦੇ ਨੋਟੀਫਿਕੇਸ਼ਨ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਪੰਚਇਤੀ ਚੋਣਾਂ ਸਬੰਧੀ ਕੋਈ ਯਤਨ ਨਾ ਕੀਤੇ ਜਾਣ ਨੂੰ ਚੁਣੌਤੀ ਦਿੱਤੀ ਗਈ ਹੈ। 10 ਅਗਸਤ 2023 ਦੇ ਨੋਟੀਫਿਕੇਸ਼ਨ ਅਨੁਸਾਰ 25 ਨਵੰਬਰ 2023 ਤੱਕ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਅਤੇ 31 ਦਸੰਬਰ 2023 ਤੱਕ ਪੰਚਾਇਤੀ ਚੋਣਾਂ ਹੋਣੀਆਂ ਸਨ। ਪਟੀਸ਼ਨ ਕਰਤਾ ਰੁਲਦਾ ਸਿੰਘ ਨੇ ਵਕੀਲ ਦਿਨੇਸ਼ ਮੁਾਰ ਅਤੇ ਸ਼ਿਖਾ ਸਿੰਗਲਾ ਰਾਹੀਂ ਦਲੀਲ ਦਿੱਤੀ ਹੈ ਕਿ ਜਨਵਰੀ ’ਚ ਪੰਚਾਇਤਾਂ ਨੂੰ ਭੰਗ ਕਰਨ ਤੋਂ ਬਾਅਦ ਵੀ ਚੋਣਾਂ ਨਹੀਂ ਕਰਵਾਈਆਂ ਗਈਆਂ। ਹਾਈਕੋਰਟ ਵੱਲੋਂ ਪੀਆਈਐਲ ’ਤੇ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਸ ਮਾਮਲੇ ’ਚ ਕੋਰਟ ਵੱਲੋਂ ਆਉਂਦੀ 4 ਅਗਸਤ ਦਿਨ ਸੋਮਵਾਰ ਨੂੰ ਸੁਣਵਾਈ ਕੀਤੀ ਜਾਵੇਗੀ।
Check Also
ਹਰਿਆਣਾ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ 21 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
‘ਆਪ’ ਵੱਲੋਂ 29 ਉਮੀਦਵਾਰਾਂ ਸਬੰਧੀ ਐਲਾਨ ਕਰਨਾ ਹਾਲੇ ਬਾਕੀ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ …