ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜਨ ਵਾਲੀ ਪਹਿਲੀ ਸ਼ਵੇਤ ਮਹਿਲਾ ਬਣੇਗੀ ਹੈਰਿਸ
ਵਾਸ਼ਿੰਗਟਨ/ਬਿਊਰੋ ਨਿਊਜ : ਅਮਰੀਕੀ ਰਾਸ਼ਟਰਪਤੀ ਚੋਣਾਂ ’ਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਖਿਲਾਫ਼ ਡੈਮੋਕਰੇਟਿਕ ਪਾਰਟੀ ਤੋਂ ਭਾਰਤੀ ਮੂਲ ਦੀ ਕਮਲਾ ਹੈਰਿਸ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਹੋਵੇਗੀ। ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਲਈ 1 ਅਗਸਤ ਤੋਂ ਸ਼ੁਰੂ ਚੋਣ ਦੇ 28 ਘੰਟਿਆਂ ਬਾਅਦ ਹੀ ਉਨ੍ਹਾਂ ਪਾਰਟੀ ਦੇ 2350 ਤੋਂ ਜ਼ਿਆਦਾ ਡੈਲੀਗੇਟਸ ਦਾ ਸਮਰਥਨ ਹਾਸਲ ਕਰਦਿਆਂ ਬਹੁਮਤ ਦੇ ਅੰਕੜੇ ਨੂੰ ਪਾਰ ਕਰ ਲਿਆ ਹੈ। ਜਦਕਿ ਆਉਂਦੀ 6 ਅਗਸਤ ਨੂੰ ਵੋਟਿੰਗ ਖਤਮ ਹੋਣ ਤੋਂ ਬਾਅਦ ਉਨ੍ਹਾਂ ਦੇ ਅਧਿਕਾਰਤ ਤੌਰ ’ਤੇ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਬਣਨ ਦਾ ਐਲਾਨ ਕੀਤਾ ਜਾਵੇਗਾ। ਮੀਡੀਆ ਰਿਪੋਰਟਾਂ ਅਨੁਸਾਰ ਕਮਲਾ ਹੈਰਿਸ ਨੂੰ ਉਮੀਦਵਾਰੀ ਦੀ ਤਚੋਣ ਖਤਮ ਹੋਣ ਤੱਕ ਪਾਰਟੀ ਦੇ 99 ਫੀਸਦੀ ਯਾਨੀ 3923 ਡੈਲੀਗੇਟਸ ਦਾ ਸਮਰਥਨ ਮਿਲਣ ਦੀ ਉਮੀਦ ਹੈ। ਕਮਲਾ ਹੈਰਿਸ ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਚੋਣ ਲੜਨ ਵਾਲੀ ਪਹਿਲੀ ਸ਼ਵੇਤ ਮਹਿਲਾ ਹੋਵੇਗੀ। ਰਾਸ਼ਟਰਪਤੀ ਉਮੀਦਵਾਰੀ ਲਈ ਬਹੁਮਤ ਹਾਸਲ ਕਰਨ ਤੋਂ ਬਾਅਦ ਕਮਲਾ ਨੇ ਕਿਹਾ ਕਿ ਮੈਂ ਖੁਦ ਨੂੰ ਬਹੁਤ ਸਨਮਾਨਿਤ ਮਹਿਸੂਸ ਕਰ ਰਹੀ ਹੈ ਅਤੇ ਅਗਲੇ ਹਫ਼ਤੇ ਮੈਂ ਅਧਿਕਾਰਤ ਤੌਰ ’ਤੇ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਬਣਨ ਸਬੰਧੀ ਐਲਾਨ ਕੀਤਾ ਜਾਵੇਗਾ।
Check Also
ਹਰਿਆਣਾ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ 21 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
‘ਆਪ’ ਵੱਲੋਂ 29 ਉਮੀਦਵਾਰਾਂ ਸਬੰਧੀ ਐਲਾਨ ਕਰਨਾ ਹਾਲੇ ਬਾਕੀ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ …