ਨਿਤਿਨ ਅਗਰਵਾਲ ਬੀਐਸਐਫ ’ਚ ਕਾਰਜਕਾਲ ਪੂਰਾ ਨਾ ਕਰਨ ਵਾਲੇ ਪਹਿਲੇ ਅਧਿਕਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਲੰਘੀ ਦੇਰ ਰਾਤ ਸੀਮਾ ਸੁਰੱਖਿਆ ਬਲ ਦੇ ਡਾਇਰੈਕਟਰ ਜਨਰਲ ਨਿਤਿਨ ਅਗਰਵਾਲ ਅਤੇ ਡਿਪਟੀ ਸਪੈਸ਼ਲ ਡਾਇਰੈਕਟਰ ਜਨਰਲ ਯੋਗੇਸ਼ ਬਹਾਦਰ ਖੁਰਾਨੀਆ ਨੂੰ ਆਪੋ-ਆਪਣੇ ਅਹੁਦੇ ਤੋਂ ਹਟਾ ਕੇ ਮੂਲ ਕੇਡਰ ’ਚ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਨਿਤਿਨ ਅਗਰਵਾਲ ਕੇਰਲ ਨਾਲ ਅਤੇ ਯੋਗੇਸ਼ ਬਹਾਦਰ ਖੁਰਾਨੀਆ ਉੜੀਸਾ ਨਾਲ ਸਬੰਧ ਰੱਖਦੇ ਹਨ। ਧਿਆਨ ਰਹੇ ਕਿ ਨਿਤਿਨ ਅਗਰਵਾਲ 1989 ਬੈਚ ਦੇ ਕੇਰਲ ਕੇਡਰ ਦੇ ਆਈਪੀਐਸ ਅਧਿਕਾਰੀ ਹਨ। ਜਦਕਿ ਯੋਗੇਸ਼ ਬਹਾਦਰ 1990 ਬੈਚ ਦੇ ਓੜੀਸਾ ਕੇਡਰ ਦੇ ਆਈਪੀਐਸ ਅਧਿਕਾਰੀ ਹਨ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਗ੍ਰਹਿ ਮੰਤਰਾਲੇ ਨੇ ਕੈਬਨਿਟ ਦੀ ਸਿਲੈਕਟ ਕਮੇਟੀ ਨੂੰ 30 ਜੁਲਾਈ ਨੂੰ ਹੁਕਮ ਜਾਰੀ ਕਰਨ ਲਈ ਕਿਹਾ ਸੀ, ਜਿਸ ਤੋਂ ਬਾਅਦ ਨਿੱਜੀ ਸਿਖਲਾਈ ਵਿਭਾਗ ਦੀ ਡਾਇਰੈਕਟਰ ਸਾਕਸ਼ੀ ਮਿੱਤਲ ਨੇ ਇਹ ਹੁਕਮ ਜਾਰੀ ਕੀਤੇ ਹਨ। ਦੋਵੇਂ ਅਧਿਕਾਰੀਆਂ ਨੂੰ ਹਟਾਏ ਜਾਣ ਦਾ ਕਾਰਨ ਅਤੇ ਉਨ੍ਹਾਂ ਨੂੰ ਮਿਲਣ ਵਾਲੀ ਨਵੀਂ ਜ਼ਿੰਮੇਵਾਰੀ ਸਬੰਧੀ ਫਿਲਹਾਲ ਕੁੱਝ ਵੀ ਪਤਾ ਨਹੀਂ ਚਲ ਸਕਿਆ ਅਤੇ ਨਾ ਹੀ ਬੀ.ਐਸ.ਐਫ਼. ਦੇ ਨਵੇਂ ਮੁਖੀ ਅਤੇ ਉਪ ਮੁਖੀ ਦੇ ਨਾਵਾਂ ਸਬੰਧੀ ਵੀ ਫਿਲਹਾਲ ਕੋਈ ਐਲਾਨ ਨਹੀਂ ਕੀਤਾ ਗਿਆ।
Check Also
ਹਰਿਆਣਾ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ 21 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
‘ਆਪ’ ਵੱਲੋਂ 29 ਉਮੀਦਵਾਰਾਂ ਸਬੰਧੀ ਐਲਾਨ ਕਰਨਾ ਹਾਲੇ ਬਾਕੀ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ …