22.3 C
Toronto
Wednesday, September 17, 2025
spot_img
HomeਕੈਨੇਡਾFrontਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਇਕ ਮੁਲਾਜ਼ਮ ਵਲੋਂ ਦੂਜੇ ਦਾ ਕਿਰਪਾਨ ਮਾਰ...

ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਇਕ ਮੁਲਾਜ਼ਮ ਵਲੋਂ ਦੂਜੇ ਦਾ ਕਿਰਪਾਨ ਮਾਰ ਕੇ ਕਤਲ

ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅੱਜ ਵਾਪਰੀ ਮੰਦਭਾਗੀ ਘਟਨਾ ਦੌਰਾਨ ਇਕ ਮੁਲਾਜ਼ਮ ਵਲੋਂ ਦੂਸਰੇ ਮੁਲਾਜ਼ਮ ਦੀ ਹੱਤਿਆ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸੁਖਬੀਰ ਸਿੰਘ ਨਾਂਅ ਦੇ ਇਕ ਸੇਵਾਦਾਰ ਨੇ ਕਿਸੇ ਨਿੱਜੀ ਰੰਜਿਸ਼ ਤਹਿਤ ਅਕਾਊਂਟ ਵਿਭਾਗ ਦੇ ਇਕ ਕਰਮਚਾਰੀ ਦਰਬਾਰਾ ਸਿੰਘ ’ਤੇ ਸਾਥੀਆਂ ਸਮੇਤ ਕਿਰਪਾਨ ਨਾਲ ਉਸ ਸਮੇਂ ਹਮਲਾ ਕਰ ਦਿੱਤਾ ਜਦੋਂ ਉਹ ਦੁਪਹਿਰ ਦਾ ਖਾਣਾ ਖਾ ਰਿਹਾ ਸੀ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵਲੋਂ ਤੁਰੰਤ ਐਂਬੂਲੈਂਸ ਰਾਹੀਂ ਉਸ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮਿ੍ਰਤਕ ਕਰਾਰ ਦੇ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ।

RELATED ARTICLES
POPULAR POSTS