Breaking News
Home / ਕੈਨੇਡਾ / Front / ਭਾਰਤ ’ਚ 2029 ’ਚ ਵੀ ਭਾਜਪਾ ਦੀ ਹੀ ਸਰਕਾਰ ਬਣੇਗੀ : ਅਮਿਤ ਸ਼ਾਹ ਦਾ ਦਾਅਵਾ 

ਭਾਰਤ ’ਚ 2029 ’ਚ ਵੀ ਭਾਜਪਾ ਦੀ ਹੀ ਸਰਕਾਰ ਬਣੇਗੀ : ਅਮਿਤ ਸ਼ਾਹ ਦਾ ਦਾਅਵਾ 

ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਪਹੁੰਚੇ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ 60 ਦੇ ਦਹਾਕੇ ਤੋਂ ਬਾਅਦ ਪਹਿਲੀ ਵਾਰ ਕੋਈ ਲਗਾਤਾਰ ਤੀਜੀ ਵਾਰ ਭਾਰਤ ਦਾ ਪ੍ਰਧਾਨ ਮੰਤਰੀ ਬਣਿਆ ਹੈ। ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜੰਮ ਕੇ ਤਾਰੀਫ ਕੀਤੀ। ਅਮਿਤ ਸ਼ਾਹ ਨੇ ਕਿਹਾ ਕਿ ਵਿਰੋਧੀ ਧਿਰ ਜੋ ਮਰਜ਼ੀ ਕਹੇ, 2029 ਵਿੱਚ ਵੀ ਭਾਰਤ ’ਚ ਭਾਜਪਾ ਦੀ ਹੀ ਸਰਕਾਰ ਆਵੇਗੀ। ਅਮਿਤ ਸ਼ਾਹ ਨੇ ਚੰਡੀਗੜ੍ਹ ਦੇ ਮਨੀਮਾਜਰਾ ਵਿੱਚ 24 ਘੰਟੇ ਜਲ ਸਪਲਾਈ ਸੇਵਾ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਤੋਂ ਇੱਕ ਲੱਖ ਲੋਕਾਂ ਨੂੰ 24 ਘੰਟੇ ਪਾਣੀ ਮਿਲੇਗਾ। ਇਸ ’ਤੇ 75 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ 22 ਕਿਲੋਮੀਟਰ ਲੰਬੀ ਨਵੀਂ ਪਾਈਪਲਾਈਨ ਵਿਛਾਈ ਗਈ ਹੈ। ਸ਼ਾਹ ਨੇ ਆਖਿਆ ਕਿ ਸਮਾਰਟ ਮੀਟਰ ਲਗਾਉਣ ਨਾਲ ਲੋਕਾਂ ਨੂੰ ਕੁਝ ਵੀ ਖਰਚ ਨਹੀਂ ਕਰਨਾ ਪਵੇਗਾ। ਉਨ੍ਹਾਂ ਨੇ ਆਪਣੇ ਸੰਬੋਧਨ ’ਚ ਚੰਡੀਗੜ੍ਹ ਦੀ ਸਾਬਕਾ ਐਮ.ਪੀ. ਕਿਰਨ ਖੇਰ ਦੀ ਤਾਰੀਫ ਵੀ ਕੀਤੀ।

Check Also

ਹਰਿਆਣਾ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ 21 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

‘ਆਪ’ ਵੱਲੋਂ 29 ਉਮੀਦਵਾਰਾਂ ਸਬੰਧੀ ਐਲਾਨ ਕਰਨਾ ਹਾਲੇ ਬਾਕੀ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ …