Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ’ਚ ਕੀਤੀ ਰੈਲੀ

ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ’ਚ ਕੀਤੀ ਰੈਲੀ

ਭਾਜਪਾ ਦੀ ਸਰਕਾਰ ’ਤੇ ਚੁੱਕੇ ਸਵਾਲ
ਕੁਰੂਕਸ਼ੇਤਰ/ਬਿਊਰੋ ਨਿਊਜ਼
ਹਰਿਆਣਾ ਵਿਚ ਕੁਰੂਕਸ਼ੇਤਰ ਦੇ ਪਿਹੋਵਾ ਦੀ ਅਨਾਜ ਮੰਡੀ ਵਿਚ ਆਮ ਆਦਮੀ ਪਾਰਟੀ ਨੇ ਰੈਲੀ ਕੀਤੀ ਹੈ ਅਤੇ ਇਸ ਰੈਲੀ ਨੂੰ ‘ਬਦਲਾਅ  ਰੈਲੀ’ ਦਾ ਨਾਮ ਦਿੱਤਾ ਗਿਆ ਸੀ। ਇਸ ਰੈਲੀ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚੇ ਅਤੇ ਉਨ੍ਹਾਂ ਨੇ ਹਰਿਆਣਾ ਅਤੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਸਵਾਲ ਚੁੱਕੇ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਵਿਚ 43 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਨੇ ਹਰਿਆਣਾ ਸਰਕਾਰ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਨੌਜਵਾਨਾਂ ਨੂੰ ਜੰਗ ਦੇ ਦੌਰਾਨ ਰੂਸ ਤੇ ਯੂਕਰੇਨ ਭੇਜ ਰਹੀ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਵਿਚ ਆਮ ਆਦਮੀ ਪਾਰਟੀ ਪਹਿਲੀ ਵਾਰ ਸਾਰੀਆਂ 90 ਵਿਧਾਨ ਸਭਾ ਸੀਟਾਂ ’ਤੇ ਚੋਣ ਲੜ ਰਹੀ ਹੈ। ਇਸਦੇ ਲਈ ਪਾਰਟੀ ਪੂਰੇ ਸੂਬੇ ਵਿਚ ਕਈ ਰੈਲੀਆਂ ਕਰੇਗੀ। ਇਨ੍ਹਾਂ ਰੈਲੀਆਂ ਵਿਚ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਪਹੁੰਚ ਰਹੇ ਹਨ।

Check Also

ਹਰਿਆਣਾ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ 21 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

‘ਆਪ’ ਵੱਲੋਂ 29 ਉਮੀਦਵਾਰਾਂ ਸਬੰਧੀ ਐਲਾਨ ਕਰਨਾ ਹਾਲੇ ਬਾਕੀ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ …