18.2 C
Toronto
Monday, July 20, 2026
spot_img
HomeਕੈਨੇਡਾFrontਸੁੱਚਾ ਸਿੰਘ ਛੋਟੇਪੁਰ ਸਣੇ 6 ਉਮੀਦਵਾਰ ਨਹੀਂ ਲੜ ਸਕਣਗੇ 3 ਸਾਲ ਤੱਕ...

ਸੁੱਚਾ ਸਿੰਘ ਛੋਟੇਪੁਰ ਸਣੇ 6 ਉਮੀਦਵਾਰ ਨਹੀਂ ਲੜ ਸਕਣਗੇ 3 ਸਾਲ ਤੱਕ ਕੋਈ ਚੋਣ

ਭਾਰਤੀ ਚੋਣ ਕਮਿਸ਼ਨ ਨੇ ਜਾਰੀ ਕੀਤੇ ਨਿਰਦੇਸ਼
ਚੰਡੀਗੜ੍ਹ/ਬਿਊਰੋ ਨਿਉਜ਼
ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ।  ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ। ਇਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਸਾਰੇ 6 ਉਮੀਦਵਾਰ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਬਟਾਲਾ ਵਿਧਾਨ ਸਭਾ ਸੀਟ ਤੋਂ ਅਕਾਲੀ ਦਲ ਦੀ ਟਿਕਟ ’ਤੇ ਚੋਣ ਲੜਨ ਵਾਲੇ ਸੁੱਚਾ ਸਿੰਘ ਛੋਟੇਪੁਰ ਨੂੰ ਵੀ ਅਯੋਗ ਕਰਾਰ ਦਿੱਤਾ ਗਿਆ ਹੈ।
RELATED ARTICLES
POPULAR POSTS