ਅਫਸਰਾਂ ਤੇ ਆਮ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਰਾਜਪੁਰਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਅੱਜ ਅਚਾਨਕ ਹੀ ਰਾਜਪੁਰਾ ਦੀ ਤਹਿਸੀਲ ਦਫਤਰ ਵਿਖੇ ਪਹੁੰਚ ਗਏ। ਇਸ ਮੌਕੇ ਉਨ੍ਹਾਂ ਤਹਿਸੀਲ ਦੇ ਕੰਮਕਾਜ ਦੀ ਚੈਕਿੰਗ ਕੀਤੀ ਅਤੇ ਅਫਸਰਾਂ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਮੁੱਖ ਮੰਤਰੀ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਅੱਜ ਆਨਲਾਈਨ ਦੇ ਜ਼ਮਾਨੇ ਵਿਚ ਕਿਸੇ ਨੂੰ ਵੀ ਕੰਮਕਾਜ ਲਈ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਕਿਸੇ ਵੇਲੇ ਵੀ ਅਚਾਨਕ ਕਿਸੇ ਸਕੂਲ, ਕਾਲਜ ਜਾਂ ਦਫਤਰ ਵਿਚ ਜਾ ਕੇ ਚੈਕਿੰਗ ਕਰ ਸਕਦੇ ਹਨ। ਇਸ ਦੌਰਾਨ ਜੇ ਕੋਈ ਕਮੀ ਪਾਈ ਗਈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਸੀਐਮ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ‘ਸਰਕਾਰ ਤੁਹਾਡੇ ਦੁਆਰ ਸਕੀਮ’ ਸ਼ੁਰੂ ਕੀਤੀ ਗਈ ਹੈ ਅਤੇ ਸਾਡੀ ਕੋਸ਼ਿਸ਼ ਰਹੇਗੀ ਕਿ ਲੋਕਾਂ ਦੇ ਜ਼ਿਆਦਾਤਰ ਕੰਮ ਉਨ੍ਹਾਂ ਦੇ ਪਿੰਡਾਂ ਵਿਚ ਹੀ ਹੋ ਸਕਣ।