6.2 C
Toronto
Thursday, November 6, 2025
spot_img
HomeਕੈਨੇਡਾFrontਹਰਸਿਮਰਤ ਕੌਰ ਬਾਦਲ ਨੇ ਬਠਿੰਡਾ ’ਚ ਅੰਤਰਰਾਸ਼ਟਰੀ ਏਅਰਪੋਰਟ ਬਣਾਏ ਜਾਣ ਦੀ ਕੀਤੀ...

ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ’ਚ ਅੰਤਰਰਾਸ਼ਟਰੀ ਏਅਰਪੋਰਟ ਬਣਾਏ ਜਾਣ ਦੀ ਕੀਤੀ ਮੰਗ

ਕੈਨੇਡਾ ਲਈ ਉਡਾਣਾਂ ਸ਼ੁਰੂ ਕਰਨ ਦੀ ਵੀ ਕੀਤੀ ਅਪੀਲ
ਨਵੀਂ ਦਿੱਲੀ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਨਾਗਰਿਕ ਉਡਾਨ ਮੰਤਰੀ ਰਾਮਮੋਹਨ ਨਾਇਡੂ ਕੋਲੋਂ ਮੰਗ ਕੀਤੀ ਹੈ ਕਿ ਬਠਿੰਡਾ ਵਿਚ ਇੰਟਰਨੈਸ਼ਨਲ ਏਅਰਪੋਰਟ ਬਣਾਇਆ ਜਾਵੇ। ਹਰਸਿਮਰਤ ਬਾਦਲ ਨੇ ਬਠਿੰਡਾ ਤੋਂ ਕੈਨੇਡਾ ਲਈ ਉਡਾਨ ਸ਼ੁਰੂ ਕਰਨ ਦੀ ਅਪੀਲ ਵੀ ਕੀਤੀ ਹੈ। ਸੰਸਦ ਮੈਂਬਰ ਨੇ ਤਰਕ ਦਿੱਤਾ ਹੈ ਕਿ ਬਠਿੰਡਾ ਤਿੰਨ ਸੂਬਿਆਂ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ 8 ਜ਼ਿਲ੍ਹਿਆਂ ਨੂੰ ਜੋੜਨ ਦੇ ਲਈ ਰਣਨੀਤਕ ਕੇਂਦਰ ਹੈ। ਉਨ੍ਹਾਂ ਕਿਹਾ ਕਿ ਇਹ ਹਰਿਆਣਾ ਦੇ ਸਿਰਸਾ ਤੋਂ ਲੈ ਕੇ ਰਾਜਸਥਾਨ ਦੇ ਸ੍ਰੀ ਗੰਗਾਨਗਰ ਤੱਕ ਫੈਲਿਆ ਹੋਇਆ ਹੈ ਅਤੇ ਜਿਸ ਵਿਚ ਪੰਜਾਬ ਦੇ ਸੰਗਰੂਰ, ਮਾਨਸਾ, ਫਿਰੋਜ਼ਪੁਰ ਅਤੇ ਫਰੀਦਕੋਟ ਜ਼ਿਲ੍ਹੇ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜੇਕਰ ਬਠਿੰਡਾ ਤੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੁੰਦੀਆਂ ਹਨ ਤਾਂ ਵਿਦੇਸ਼ ਵਿਚ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਸਹੂਲਤ ਮਿਲੇਗੀ।
RELATED ARTICLES
POPULAR POSTS