ਰਾਸ਼ਟਰਪਤੀ ਚੋਣਾਂ ਲਈ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ ਕਮਲਾ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਦੇ ਅਹੁਦੇ ਲਈ ਹੋਣ ਵਾਲੀ ਚੋਣ ਲਈ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਅੱਜ ਡੈਮੋਕਰੈਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਅਧਿਕਾਰਤ ਉਮੀਦਵਾਰੀ ਹਾਸਲ ਕਰ ਲਈ ਹੈ। ਇਸ ਦੇ ਨਾਲ ਹੀ ਉਹ ਪਾਰਟੀ ਵੱਲੋਂ ਰਾਸ਼ਟਰਪਤੀ ਚੋਣਾਂ ਦੀ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਆਗਾਮੀ ਚੋਣਾਂ ਵਿੱਚ ਰਾਸ਼ਟਰਪਤੀ ਅਹੁਦੇ ਦੀ ਦੌੜ ’ਚੋਂ ਬਾਹਰ ਹੋਣ ਦਾ ਐਲਾਨ ਕਰ ਦਿੱਤਾ ਸੀ। ਜਿਸ ਤੋਂ ਬਾਅਦ ਭਾਰਤੀ ਮੂਲ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਸੱਤਾਧਾਰੀ ਡੈਮੋਕਰੈਟਿਕ ਪਾਰਟੀ ਦਾ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਐਲਾਨਿਆ ਸੀ। ਉਮੀਦਵਾਰੀ ਲਈ 1 ਅਗਸਤ ਤੋਂ ਸ਼ੁਰੂ ਹੋਈ ਆਨਲਾਈਨ ਵੋਟਿੰਗ ਦੇ 28 ਘੰਟਿਆਂ ਬਾਅਦ ਹੀ ਕਮਲਾ ਹੈਰਿਸ ਨੇ 2350 ਤੋਂ ਜ਼ਿਆਦਾ ਡੈਲੀਗੇਟਸ ਦਾ ਸਮਰਥਨ ਹਾਸਲ ਕਰਕੇ ਬਹੁਮਤ ਦੇ ਅੰਕੜੇ ਨੂੰ ਪਾਰ ਕਰ ਲਿਆ ਸੀ। ਅੱਜ 6 ਅਗਸਤ ਨੂੰ ਖਤਮ ਹੋਈ ਵੋਟਿੰਗ ਤੋਂ ਬਾਅਦ ਕਮਲਾ ਅਧਿਕਾਰਤ ਤੌਰ ’ਤੇ ਰਾਸ਼ਟਰਪਤੀ ਅਹੁਦੇ ਲਈ ਡੈਮੋਕਰੇਟਿਕ ਪਾਰਟੀ ਦੇ ਉਮੀਦਵਾਰ ਬਣ ਗਏ ਹਨ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …