-12.5 C
Toronto
Friday, January 23, 2026
spot_img
HomeਕੈਨੇਡਾFrontਸੁਖਬੀਰ ਬਾਦਲ ਦੀ ਪ੍ਰਧਾਨਗੀ ’ਚ ਅਕਾਲੀ ਦਲ ਦੀ ਕੋਰ ਕਮੇਟੀ ਦੀ ਹੋਈ...

ਸੁਖਬੀਰ ਬਾਦਲ ਦੀ ਪ੍ਰਧਾਨਗੀ ’ਚ ਅਕਾਲੀ ਦਲ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ


ਸ਼ੋ੍ਮਣੀ ਅਕਾਲੀ ਦਲ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ’ਤੇ ਕੀਤੀ ਗਈ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ’ਚ ਨਵੀਂ ਚੁਣੀ ਗਈ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮੀਟਿੰਗ ਦੌਰਾਨ ਅਕਾਲੀ ਦਲ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਬਾਗੀ ਧੜੇ ਨੂੰ ਲੈ ਕੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਬਾਗੀ ਧੜੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ’ਤੇ ਪਾਰਟੀ ਪ੍ਰਧਾਨ ਖਿਲਾਫ਼ ਸੌਂਪੀ ਗਈ ਸ਼ਿਕਾਇਤ ਕਾਰਨ ਪਾਰਟੀ ਨੂੰ ਹੋਏ ਨੁਕਸਾਨ ਨੂੰ ਦੂਰ ਕਰਨ ਸਬੰਧੀ ਚਰਚਾ ਵੀ ਕੀਤੀ ਗਈ। ਮੀਟਿੰਗ ਵਿਚ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ, ਗੁਲਜ਼ਾਰ ਸਿੰਘ ਰਣੀਕੇ, ਡਾ. ਦਲਜੀਤ ਸਿੰਘ ਚੀਮਾ ਆਦਿ ਸਮੇਤ ਸਮੁੱਚੀ ਨਵੀਂ ਚੁਣੀ ਗਈ ਕੋਰ ਕਮੇਟੀ ਹਾਜਰ ਸੀ।

RELATED ARTICLES
POPULAR POSTS