Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਜਲੰਧਰ ਵਿਖੇ ਲਹਿਰਾਉਣਗੇ ਤਿਰੰਗਾ

ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਜਲੰਧਰ ਵਿਖੇ ਲਹਿਰਾਉਣਗੇ ਤਿਰੰਗਾ

ਆਜ਼ਾਦੀ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਪੁਲਿਸ ਨੇ ਵਧਾਈ ਚੌਕਸੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਯਾਨੀ ਆਜ਼ਾਦੀ ਦਿਵਸ ਮੌਕੇ ਜਲੰਧਰ ਵਿਖੇ ਸੂਬਾ ਪੱਧਰੀ ਸਮਾਗਮ ’ਚ ਸ਼ਿਰਕਤ ਕਰਨਗੇ ਅਤੇ ਤਿਰੰਗਾ ਲਹਿਰਾਉਣਗੇ। ਆਜ਼ਾਦੀ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਰੂਪਨਗਰ ਵਿਖੇ ਤਿਰੰਗਾ ਲਹਿਰਾਉਣਗੇ। ਇਸੇ ਤਰ੍ਹਾਂ ਮੰਤਰੀ ਹਰਪਾਲ ਸਿੰਘ ਚੀਮਾ ਪਟਿਆਲਾ, ਅਮਨ ਅਰੋੜਾ ਫਾਜ਼ਿਲਕਾ, ਡਾ. ਬਲਜੀਤ ਕੌਰ ਬਰਨਾਲਾ, ਕੁਲਦੀਪ ਸਿੰਘ ਧਾਲੀਵਾਲ ਤਰਨਤਾਰਨ ਅਤੇ ਲਾਲਜੀਤ ਸਿੰਘ ਭੁੱਲਰ ਫਿਰੋਜ਼ਪੁਰ ਵਿਖੇ ਤਿਰੰਗਾ ਲਹਿਰਾਉਣਗੇ। ਇਸਦੇ ਚੱਲਦਿਆਂ ਹਰਜੋਤ ਸਿੰਘ ਬੈਂਸ ਐਸ.ਏ.ਐਸ. ਨਗਰ, ਹਰਭਜਨ ਸਿੰਘ ਮੋਗਾ, ਚੇਤਨ ਸਿੰਘ ਜੌੜਾਮਾਜਰਾ ਮਾਨਸਾ, ਅਨਮੋਲ ਗਗਨ ਮਾਨ ਐਸ.ਬੀ.ਐਸ. ਨਗਰ, ਬਲਕਾਰ ਸਿੰਘ ਲੁਧਿਆਣਾ ਅਤੇ ਗੁਰਮੀਤ ਸਿੰਘ ਖੁੱਡੀਆਂ ਅੰਮਿ੍ਰਤਸਰ ਵਿਖੇ ਆਜ਼ਾਦੀ ਦਿਵਸ ਸਮਾਗਮਾਂ ਵਿਚ ਸ਼ਾਮਲ ਹੋਣਗੇ ਅਤੇ ਤਿਰੰਗਾ ਲਹਿਰਾਉਗੇ। ਇਸੇ ਤਰ੍ਹਾਂ ਬਾਕੀ ਰਹਿੰਦੇ ਜ਼ਿਲ੍ਹਿਆਂ ਵਿਚ ਡਿਵੀਜ਼ਨਲ ਕਮਿਸ਼ਨਰਜ਼ ਅਤੇ ਡਿਪਟੀ ਕਮਿਸ਼ਨਰਜ਼ ਵਲੋਂ ਆਜ਼ਾਦੀ ਦਿਵਸ ਸਮਾਗਮਾਂ ਦੀ ਪ੍ਰਧਾਨਗੀ ਕੀਤੀ ਜਾਵੇਗੀ। ਆਜ਼ਾਦੀ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਪੰਜਾਬ ਵਿਚ ਪੁਲਿਸ ਨੇ ਚੌਕਸੀ ਵਧਾ ਦਿੱਤੀ ਹੈ ਅਤੇ ਥਾਂ-ਥਾਂ ’ਤੇ ਚੈਕਿੰਗ ਵੀ ਕੀਤੀ ਜਾ ਰਹੀ ਹੈ।

Check Also

ਹਰਿਆਣਾ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ 21 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

‘ਆਪ’ ਵੱਲੋਂ 29 ਉਮੀਦਵਾਰਾਂ ਸਬੰਧੀ ਐਲਾਨ ਕਰਨਾ ਹਾਲੇ ਬਾਕੀ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ …