Breaking News
Home / ਕੈਨੇਡਾ / Front / ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਿੱਟ ਅੱਗੇ ਹੋਏ ਪੇਸ਼

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਿੱਟ ਅੱਗੇ ਹੋਏ ਪੇਸ਼


ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਲਈ ਸੂਬੇ ਦੇ ਗ੍ਰਹਿ ਮੰਤਰੀ ਨੂੰ ਦੱਸਿਆ ਜ਼ਿੰਮੇਵਾਰ
ਪਟਿਆਲਾ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਅੱਜ ਵੀਰਵਾਰ ਨੂੰ ਡਰੱਗ ਮਾਮਲੇ ’ਚ ਪਟਿਆਲਾ ਵਿਖੇ ਸਿੱਟ ਅੱਗੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਡਰੱਗ ਮਾਮਲੇ ’ਚ ਮੈਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਪੱਕੀ ਜ਼ਮਾਨਤ ਮਿਲ ਚੁੱਕੀ ਹੈ ਪਰ ਫਿਰ ਵੀ ਮੈਨੂੰ ਝੂਠੇ ਕੇਸ ’ਚ ਪੁੱਛਗਿੱਛ ਕਰਨ ਲਈ ਵਾਰ-ਵਾਰ ਸੱਦ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਬਿਕਰਮ ਮਜੀਠੀਆ ਨੇ ਅੱਗੇ ਕਿਹਾ ਕਿ ਤਿੰਨ ਸਾਲ ਪਹਿਲਾਂ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਮੇਰਾ ’ਤੇ ਝੂਠਾ ਕੇਸ ਬਣਾਇਆ ਗਿਆ ਸੀ, ਜਿਸ ਦਾ ਅੱਜ ਤੱਕ ਚਲਾਨ ਪੇਸ਼ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਡਰੱਗ ਮਾਮਲੇ ’ਚ ਮੈਨੂੰ ਸਿੱਟ ਵੱਲੋਂ ਹੁਣ ਤੱਕ 11 ਸੰਮਨ ਜਾਰੀ ਕੀਤੇ ਜਾ ਚੁੱਕੇ ਜਿਨ੍ਹਾਂ ਵਿਚੋਂ 7 ਵਾਰ ਮੈਂ ਈਡੀ ਸਾਹਮਣੇ ਪੇਸ਼ ਹੋ ਚੁੱਕਿਆਂ ਹਾਂ ਅਤੇ ਸੂਬਾ ਸਰਕਾਰ ਜਾਣ-ਬੁੱਝ ਕੇ ਮੈਨੂੰ ਇਸ ਮਾਮਲੇ ’ਚ ਉਲਝਾਉਣਾ ਚਾਹੁੰਦੀ ਹੈ। ਇਸ ਮੌਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਲਈ ਸੂਬੇ ਦੇ ਗ੍ਰਹਿ ਮੰਤਰੀ ਨੂੰ ਜ਼ਿੰਮੇਵਾਰ ਵੀ ਦੱਸਿਆ।

Check Also

ਹਰਿਆਣਾ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ 21 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

‘ਆਪ’ ਵੱਲੋਂ 29 ਉਮੀਦਵਾਰਾਂ ਸਬੰਧੀ ਐਲਾਨ ਕਰਨਾ ਹਾਲੇ ਬਾਕੀ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ …