Breaking News
Home / ਹਫ਼ਤਾਵਾਰੀ ਫੇਰੀ / ਕੇਂਦਰ ਭਾਰਤੀ ਖਿਡਾਰੀਆਂ ਦੇ ਹਿੱਤ ਮਹਿਫੂਜ਼ ਰੱਖਣ ‘ਚ ਨਾਕਾਮ : ਮਾਨ

ਕੇਂਦਰ ਭਾਰਤੀ ਖਿਡਾਰੀਆਂ ਦੇ ਹਿੱਤ ਮਹਿਫੂਜ਼ ਰੱਖਣ ‘ਚ ਨਾਕਾਮ : ਮਾਨ

ਚੰਡੀਗੜ੍ਹ : ਵਿਨੇਸ਼ ਫੋਗਾਟ ਨੂੰ ਪੈਰਿਸ ਓਲੰਪਿਕ ਵਿਚ ਕੁਸ਼ਤੀ ਦੇ 50 ਕਿਲੋ ਭਾਰ ਵਰਗ ਦੇ ਫਾਈਨਲ ਮੁਕਾਬਲੇ ਲਈ ਅਯੋਗ ਐਲਾਨੇ ਜਾਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਿਲਾ ਪਹਿਲਵਾਨ ਦੇ ਹਰਿਆਣਾ ਦੇ ਚਰਖੀ ਦਾਦਰੀ ਜ਼ਿਲ੍ਹੇ ਦੇ ਪਿੰਡ ਬਲਾਲੀ ਪਹੁੰਚ ਕੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਮਾਨ ਨੇ ਪੈਰਿਸ ਓਲੰਪਿਕ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਨਾਕਾਮ ਰਹਿਣ ‘ਤੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।
ਉਨ੍ਹਾਂ ਕਿਹਾ ਕਿ ਓਲੰਪਿਕ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਮੰਦਭਾਗਾ ਹੈ, ਪਰ ਕੇਂਦਰ ਸਰਕਾਰ ਨੇ ਇਸ ਗੰਭੀਰ ਮੁੱਦੇ ‘ਤੇ ਚੁੱਪ ਵੱਟੀ ਹੋਈ ਹੈ। ਉਨ੍ਹਾਂ ਕਿਹਾ ਕਿ ਫੋਗਾਟ ਨੂੰ ਓਲੰਪਿਕ ਦੇ ਫਾਈਨਲ ਮੁਕਾਬਲੇ ਤੋਂ ਬਾਹਰ ਕਰ ਦਿੱਤਾ ਗਿਆ ਜਦੋਂਕਿ ਉਹ ਸੋਨ ਤਗਮੇ ਦੀ ਮਜ਼ਬੂਤ ਦਾਅਵੇਦਾਰ ਸੀ।

Check Also

ਫੈਡਰਲ ਚੋਣਾਂ : ਤਾਜ਼ਾ ਸਰਵੇਖਣਾਂ ਅਨੁਸਾਰ ਲਿਬਰਲ ਪਾਰਟੀ ਦਾ ਹੱਥ ਕੰਸਰਵੇਟਿਵਾਂ ਤੋਂ ਉਪਰ

45 % ਵੋਟਰ ਮਾਰਕ ਕਾਰਨੀ ਨੂੰ ਤੇ 34 % ਪੀਅਰ ਪੋਲੀਵਰ ਨੂੰ ਪ੍ਰਧਾਨ ਮੰਤਰੀ ਦੇਖਣ …