Breaking News
Home / ਹਫ਼ਤਾਵਾਰੀ ਫੇਰੀ / ਉਲੰਪਿਕ : ਭਾਰਤੀ ਹਾਕੀ ਟੀਮ ਨੇ ਸਪੇਨ ਨੂੰ 2-1 ਨਾਲ ਹਰਾ ਕੇ ਕਾਂਸੇ ਦਾ ਤਮਗਾ ਜਿੱਤਿਆ

ਉਲੰਪਿਕ : ਭਾਰਤੀ ਹਾਕੀ ਟੀਮ ਨੇ ਸਪੇਨ ਨੂੰ 2-1 ਨਾਲ ਹਰਾ ਕੇ ਕਾਂਸੇ ਦਾ ਤਮਗਾ ਜਿੱਤਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਕੀ ਟੀਮ ਨੂੰ ਦਿੱਤੀ ਵਧਾਈ
ਪੰਜਾਬ ਸਰਕਾਰ ਹਾਕੀ ਟੀਮ ਦੇ ਹਰ ਖਿਡਾਰੀ ਨੂੰ ਦੇਵੇਗੀ 1-1 ਕਰੋੜ ਰੁਪਏ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀ ਪੁਰਸ਼ ਹਾਕੀ ਟੀਮ ਨੇ ਪੈਰਿਸ ਉਲੰਪਿਕ ਵਿਚ ਤੀਜੇ ਸਥਾਨ ਦੇ ਮੁਕਾਬਲੇ ਲਈ ਸਪੇਨ ਨੂੰ 2-1 ਨਾਲ ਹਰਾ ਕੇ ਕਾਂਸੀ ਦਾ ਤਮਗਾ ਜਿੱਤਿਆ ਹੈ। ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ ਨੇ 30ਵੇਂ ਅਤੇ 33ਵੇਂ ਮਿੰਟ ਵਿਚ ਗੋਲ ਕੀਤੇ। ਹਰਮਨਪ੍ਰੀਤ ਸਿੰਘ ਨੇ ਪੈਰਿਸ ਉਲੰਪਿਕ ਵਿਚ ਕੁੱਲ 11 ਗੋਲ ਕੀਤੇ ਹਨ। ਭਾਰਤ ਦੀ ਹਾਕੀ ਟੀਮ ਵਲੋਂ ਜਿੱਤ ਦਰਜ ਕਰਨ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੀ ਟੀਮ ਨੂੰ ਵਧਾਈ ਦਿੱਤੀ ਹੈ। ਭਾਰਤੀ ਟੀਮ ਨੇ ਉਲੰਪਿਕ ਵਿਚ ਲਗਾਤਾਰ ਦੂਜੀ ਵਾਰ ਕਾਂਸੀ ਦਾ ਤਮਗਾ ਜਿੱਤਿਆ ਹੈ। ਇਸ ਤੋਂ ਪਹਿਲਾਂ ਭਾਰਤ ਦੀ ਹਾਕੀ ਟੀਮ ਨੇ ਜਰਮਨੀ ਨੂੰ ਹਰਾ ਕੇ ਕਾਂਸੀ ਦਾ ਤਮਗਾ ਜਿੱਤਿਆ ਸੀ। ਧਿਆਨ ਰਹੇ ਕਿ ਭਾਰਤੀ ਹਾਕੀ ਟੀਮ ਦੇ ਖਿਡਾਰੀ ਗੋਲਕੀਪਰ ਸ੍ਰੀਜੇਸ਼ ਜਿੱਤ ਦੇ ਨਾਲ ਰਿਟਾਇਰ ਹੋਏ ਹਨ। ਉਨ੍ਹਾਂ ਪਿਛਲੇ ਦਿਨੀਂ ਐਲਾਨ ਕਰ ਦਿੱਤਾ ਸੀ ਉਹ ਉਲੰਪਿਕ ਦੇ ਇਨ੍ਹਾਂ ਮੈਚਾਂ ਤੋਂ ਬਾਅਦ ਹਾਕੀ ਤੋਂ ਸੰਨਿਆਸ ਲੈ ਲੈਣਗੇ।
ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਭਾਰਤੀ ਹਾਕੀ ਟੀਮ ਨੂੰ ਜਿੱਤ ਲਈ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਹਾਕੀ ਟੀਮ ਦੇ ਹਰ ਖਿਡਾਰੀ ਨੂੰ 1-1 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ ਹੈ। ਜ਼ਿਕਰਯੋਗ ਹੈ ਕਿ ਭਾਰਤੀ ਟੀਮ ਵਿਚ ਜ਼ਿਆਦਾਤਰ ਖਿਡਾਰੀ ਪੰਜਾਬ ਨਾਲ ਸਬੰਧਤ ਹਨ।

 

Check Also

ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ

ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …