ਅੰਮ੍ਰਿਤਸਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ ਕੁੰਵਰ ਵਿਜੈਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕੋਲੋਂ ਸਾਲ 2015 ‘ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਹੋਈ ਗੋਲੀਬਾਰੀ, ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਸਣੇ ਹੋਰ ਮੁੱਦਿਆਂ ‘ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ। ਵਿਧਾਇਕ ਨੇ ਨਿੱਜੀ ਤੌਰ ‘ਤੇ ਸਪੀਕਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਕੋਲ ਆਪਣੀ ਮੰਗ ਰੱਖੀ ਹੈ। ਉਨ੍ਹਾਂ ਨੂੰ ਵਿਧਾਨ ਸਭਾ ਵਿੱਚ ਇਨ੍ਹਾਂ ਮੁੱਦਿਆਂ ਨੂੰ ਉਠਾਉਣ ਲਈ ਘੱਟੋ-ਘੱਟ 40 ਮਿੰਟ ਦਾ ਸਮਾਂ ਦੇਣ ਦੀ ਵੀ ਅਪੀਲ ਕੀਤੀ ਹੈ। ਜਸਟਿਸ ਰਣਜੀਤ ਸਿੰਘ ਕਮੇਟੀ ਦੀ ਰਿਪੋਰਟ ‘ਤੇ ਸਤੰਬਰ 2018 ‘ਚ ਵਿਸ਼ੇਸ਼ ਸੈਸ਼ਨ ਬੁਲਾਏ ਜਾਣ ਦੇ ਰਿਕਾਰਡ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਲ 2015 ‘ਚ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੇ ਬੇਅਦਬੀ ਕਾਂਡ, ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲਿਆਂ ਦੀ ਸਥਿਤੀ ਸਪੱਸ਼ਟ ਹੋਣੀ ਚਾਹੀਦੀ ਹੈ। ਖੇਤੀ ਸੰਕਟ ਬਾਰੇ ਉਨ੍ਹਾਂ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ, ਫ਼ਸਲੀ ਵਿਭਿੰਨਤਾ, ਕਰਜ਼ੇ ਦੇ ਬੋਝ ਨੂੰ ਘੱਟ ਕਰਨ, ਖਰਾਬ ਮੌਸਮ ਦੇ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ‘ਤੇ ਚਰਚਾ ਕਰਨ ‘ਤੇ ਵੀ ਜ਼ੋਰ ਦਿੱਤਾ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …