19.2 C
Toronto
Monday, August 24, 2026
spot_img
Homeਪੰਜਾਬਸੁੱਚਾ ਸਿੰਘ ਛੋਟੇਪੁਰ ਸਣੇ ਗੁਰਦਾਸਪੁਰ ਦੇ ਛੇ ਉਮੀਦਵਾਰ ਤਿੰਨ ਸਾਲ ਤੱਕ ਨਹੀਂ...

ਸੁੱਚਾ ਸਿੰਘ ਛੋਟੇਪੁਰ ਸਣੇ ਗੁਰਦਾਸਪੁਰ ਦੇ ਛੇ ਉਮੀਦਵਾਰ ਤਿੰਨ ਸਾਲ ਤੱਕ ਨਹੀਂ ਲੜ ਸਕਣਗੇ ਚੋਣ

ਸੁੱਚਾ ਸਿੰਘ ਛੋਟੇਪੁਰ ਸਣੇ ਗੁਰਦਾਸਪੁਰ ਦੇ ਛੇ ਉਮੀਦਵਾਰ ਤਿੰਨ ਸਾਲ ਤੱਕ ਨਹੀਂ ਲੜ ਸਕਣਗੇ ਚੋਣਇਨ੍ਹਾਂ ਸਾਰੇ 6 ਉਮੀਦਵਾਰਾਂ ਨੇ ਅਜ਼ਾਦ ਉਮੀਦਵਾਰ ਵਜੋਂ ਲੜੀ ਸੀ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਗਲੇ ਤਿੰਨ ਸਾਲ ਲਈ ਚੋਣ ਲੜਨ ਤੋਂ ਅਯੋਗ ਐਲਾਨਿਆ ਗਿਆ ਹੈ। ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਤੈਅ ਸਮਾਂ ਸੀਮਾ ਅੰਦਰ ਆਪਣੇ ਚੋਣ ਖ਼ਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸਾਰੇ ਦੇ ਸਾਰੇ 6 ਉਮੀਦਵਾਰ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ ਅਤੇ ਇਨ੍ਹਾਂ ਸਾਰਿਆਂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। 15 ਜੁਲਾਈ 2024 ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਅਯੋਗ ਕਰਾਰ ਦਿੱਤੇ ਗਏ ਉਮੀਦਵਾਰਾਂ ਵਿੱਚ ਬਟਾਲਾ ਵਿਧਾਨ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਵਾਲੇ ਸੁੱਚਾ ਸਿੰਘ ਛੋਟੇਪੁਰ, ਕਾਦੀਆਂ ਤੋਂ ਚੋਣ ਲੜਨ ਵਾਲੇ ਪ੍ਰੇਮ ਸਿੰਘ ਤੇ ਹਰਦੀਪ ਸਿੰਘ ਜਦਕਿ ਗੁਰਦਾਸਪੁਰ ਤੋਂ ਸਨੀ, ਕਰਨਦੀਪ ਸਿੰਘ ਤੇ ਗੁਰਪ੍ਰੀਤ ਸਿੰਘ ਸ਼ਾਮਲ ਹਨ।

RELATED ARTICLES
POPULAR POSTS