ਅਕਾਲੀ-ਭਾਜਪਾ ਗਠਜੋੜ ਰਿਹਾ ਤਾਂ ਬਣੇਗੀ ‘ਆਪ’ ਦੀ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼
2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਜੇ ਅਕਾਲੀ-ਭਾਜਪਾ ਗਠਜੋੜ ਕਾਇਮ ਰਿਹਾ ਤਾਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।” ਭਾਜਪਾ ਦੇ ਕੌਮੀ ਕਿਸਾਨ ਮੋਰਚਾ ਦੇ ਸਕੱਤਰ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਇਹ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਬਾਦਲ ਪਰਿਵਾਰ ਦੇ ਖ਼ਰਾਬ ਅਕਸ ਕਾਰਨ ਭਾਜਪਾ ਦਾ ਪੰਜਾਬ ਵਿਚ ਸਫਾਇਆ ਹੋਵੇਗਾ। ਇਸੇ ਲਈ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਅਕਾਲੀ ਦਲ ਨਾਲੋਂ ਗਠਜੋੜ ਤੋੜ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਮੈਂ ਇਸ ਸਾਰੀ ਸਥਿਤੀ ਬਾਰੇ ਭਾਜਪਾ ਦੀ ਕੇਂਦਰੀ ਹਾਈਕਮਾਨ ਨੂੰ ਜਾਣੂ ਕਰਵਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਜੇ ਪੰਜਾਬ ਵਿਚ ਭਾਜਪਾ ਨੂੰ ਬਚਾਉਣਾ ਹੈ ਤਾਂ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਦਾ ਪ੍ਰਧਾਨ ਬਣਾਉਣਾ ਚਾਹੀਦਾ ਹੈ ਤੇ ਉਨ੍ਹਾਂ ਦੇ ਆਉਣ ਨਾਲ ਹੀ ਪਾਰਟੀ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਜੇ ਸਿੱਧੂ ਪ੍ਰਧਾਨ ਬਣਦੇ ਹਨ ਤਾਂ ਪੰਜਾਬ ਵਿਚ ਭਾਜਪਾ ਇਕੱਲੀ ਹੀ ਬਹੁਮਤ ਪ੍ਰਾਪਤ ਕਰ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਿੱਧੂ ਦੇ ਨਾਂ ‘ਤੇ ਅਜੇ ਵੀ ਚਰਚਾ ਚੱਲ ਰਹੀ ਹੈ ਤੇ ਆਉਣ ਵਾਲੇ ਦਿਨਾਂ ਵਿਚ ਕੁਝ ਵੀ ਹੋ ਸਕਦਾ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …