ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਲੇਖਕ ਸਭਾ ਵੱਲੋਂ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਕਰਵਾਏ ਗਏ ਸਮਾਗਮ ਵਿੱਚ ਪੰਜਾਬ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਸੀਪੀਆਈ ਆਗੂ ਹਰਦੇਵ ਅਰਸ਼ੀ ਦੀ ਜੀਵਨੀ ‘ਰੋਹੀ ਦਾ ਲਾਲ: ਹਰਦੇਵ ਅਰਸ਼ੀ’ ਰਿਲੀਜ਼ ਕੀਤੀ, ਜਿਸ ਨੂੰ ਲਿਖਿਆ ਜਸਪਾਲ ਮਾਨਖੇੜਾ ਨੇ ਹੈ। ਸਭਾ ਦੇ ਪ੍ਰਧਾਨ ਬਲਕਾਰ ਸਿੱਧੂ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਕਾਮਰੇਡ ਨਿਰਮਲ ਸਿੰਘ ਧਾਲੀਵਾਲ ਨੇ ਕਿਹਾ ਕਿ ਹਰਦੇਵ ਅਰਸ਼ੀ ਦੀ ਜੀਵਨੀ ਕਿਸੇ ਲਈ ਵੀ ਪ੍ਰੇਰਨਾ ਸ੍ਰੋਤ ਹੋ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਾਮਰੇਡ ਹਰਦੇਵ ਅਰਸ਼ੀ ਦੀ ਸ਼ਖ਼ਸੀਅਤ ਦੇ ਵੱਖ-ਵੱਖ ਪਹਿਲੂਆਂ ਦਾ ਵਿਸਥਾਰ ਨਾਲ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਲੰਮਾ ਸੰਘਰਸ਼ੀ ਤੇ ਬੇਦਾਗ਼ ਸਿਆਸੀ ਸਫ਼ਰ ਲਾਮਿਸਾਲ ਹੈ।
ਉਨ੍ਹਾਂ ਕਿਹਾ ਕਿ ਧਰਤੀ ਨਾਲ ਜੁੜੇ ਲੋਕ ਸਭਿਆਚਾਰ ਦੇ ਅਸਲ ਨੁਮਾਇੰਦੇ ਹਨ। ਮੁੱਖ ਬੁਲਾਰੇ ਡਾ. ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਕਾਮਰੇਡ ਹਰਦੇਵ ਅਰਸ਼ੀ ਦੀ ਬੇਦਾਗ਼ ਸ਼ਖ਼ਸੀਅਤ ਪ੍ਰੇਰਿਤ ਕਰਨ ਵਾਲੀ ਹੈ। ਹਰਦੇਵ ਅਰਸ਼ੀ ਨੇ ਕਿਹਾ ਕਿ ਉਨ੍ਹਾਂ ਦੀ ਕੋਈ ਵੀ ਪ੍ਰਾਪਤੀ ਪਰਿਵਾਰ ਤੇ ਖਾਸ ਕਰ ਉਨ੍ਹਾਂ ਦੀ ਜੀਵਨ ਸਾਥਣ ਦਲਜੀਤ ਕੌਰ ਅਰਸ਼ੀ ਦੇ ਸਹਿਯੋਗ ਬਿਨਾ ਅਧੂਰੀ ਹੈ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪੱਤਰਕਾਰ ਜਤਿੰਦਰ ਪੰਨੂ ਨੇ ਕਾਮਰੇਡ ਅਰਸ਼ੀ ਨਾਲ ਆਪਣੀ ਲੰਮੀ ਸਾਂਝ ਦਾ ਜ਼ਿਕਰ ਕੀਤਾ। ਇਸ ਦੌਰਾਨ ਲੇਖਕ ਸਭਾ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ ਮਲਿਕ ਅਤੇ ਗੁਰਨਾਮ ਕੰਵਰ ਨੇ ਵੀ ਸੰਬੋਧਨ ਕੀਤਾ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …